Hukamnama Sahib
AMRIT VELE DA HUKAMNAMA SRI DARBAR SAHIB SRI AMRITSAR, ANG 692, DATE 17-JUNE-2024
Table of Contents
ਰਾਗੁ ਧਨਾਸਰੀ ਬਾਣੀ ਭਗਤ ਕਬੀਰ ਜੀ ਕੀ ੴ ਸਤਿਗੁਰ ਪ੍ਰਸਾਦਿ ਜੋ ਜਨੁ ਭਾਉ ਭਗਤਿ ਕਛੁ ਜਾਨੈ ਤਾ ਕਉ ਅਚਰਜੁ ਕਾਹੋ ॥ ਜਿਉ ਜਲੁ ਜਲ ਮਹਿ ਪੈਸਿ ਨ ਨਿਕਸੈ ਤਿਉ ਢੁਰਿ ਮਿਲਿਓ ਜੁਲਾਹੋ ॥੧॥ ਹਰਿ ਕੇ ਲੋਗਾ ਮੈ ਤਉ ਮਤਿ ਕਾ ਭੋਰਾ ॥ ਜਉ ਤਨੁ ਕਾਸੀ ਤਜਹਿ ਕਬੀਰਾ ਰਮਈਐ ਕਹਾ ਨਿਹੋਰਾ ॥੧॥ ਰਹਾਉ ॥ ਕਹਤੁ ਕਬੀਰੁ ਸੁਨਹੁ ਰੇ ਲੋਈ ਭਰਮਿ ਨ ਭੂਲਹੁ ਕੋਈ ॥ ਕਿਆ ਕਾਸੀ ਕਿਆ ਊਖਰੁ ਮਗਹਰੁ ਰਾਮੁ ਰਿਦੈ ਜਉ ਹੋਈ ॥੨॥੩॥ Hukamnama Sri Darbar Sahib
ਪਦਅਰਥ:- ਜਾਨੈ—ਸਾਂਝ ਰੱਖਦਾ ਹੈ। ਤਾ ਕਉ—ਉਸ ਵਾਸਤੇ। ਕਾਹੋ ਅਚਰਜੁ—ਕਿਹੜਾ ਅਨੋਖਾ ਕੰਮ? ਕੋਈ ਵੱਡੀ ਅਨੋਖੀ ਗੱਲ ਨਹੀਂ। ਪੈਸਿ—ਪੈ ਕੇ। ਢੁਰਿ—ਢਲ ਕੇ, ਨਰਮ ਹੋ ਕੇ, ਆਪਾ-ਭਾਵ ਗੰਵਾ ਕੇ।1। ਭੋਰਾ—ਭੋਲਾ। ਤਉ—ਤਾਂ। ਤਜਹਿ—ਤਿਆਗ ਦੇਵੇ। ਕਬੀਰਾ—ਹੇ ਕਬੀਰ! ਨਿਹੋਰਾ—ਅਹਿਸਾਨ, ਉਪਕਾਰ।1। ਰਹਾਉ। ਰੇ ਲੋਈ—ਹੇ ਲੋਕ! ਜੇ ਜਗਤ! (ਨੋਟ:- ਲਫ਼ਜ਼ ‘ਰੇ’ ਪੁਲਿੰਗ ਹੈ, ਇਸ ਦਾ ਇਸਤ੍ਰੀ-ਲਿੰਗ ‘ਰੀ’ ਹੈ। ਸੋ, ਕਬੀਰ ਜੀ ਇੱਥੇ ਆਪਣੀ ਵਹੁਟੀ ‘ਲੋਈ’ ਨੂੰ ਨਹੀਂ ਆਖ ਰਹੇ)। ਊਖਰੁ—ਕੱਲਰ। ਮਗਹਰੁ—ਇਕ ਪਿੰਡ ਦਾ ਨਾਮ ਹੈ, ਇਹ ਪਿੰਡ ਯੂ. ਪੀ. ਦੇ ਜ਼ਿਲੇ ਬਸਤੀ ਵਿਚ ਹੈ। ਹਿੰਦੂ ਲੋਕਾਂ ਦਾ ਖ਼ਿਆਲ ਹੈ ਕਿ ਇਸ ਥਾਂ ਨੂੰ ਸ਼ਿਵ ਜੀ ਨੇ ਸਰਾਪ ਦੇ ਦਿੱਤਾ ਸੀ, ਇਸ ਵਾਸਤੇ ਇੱਥੇ ਮਰਿਆਂ ਮੁਕਤੀ ਨਹੀਂ ਮਿਲ ਸਕਦੀ।2। Hukamnama Sri Darbar Sahib
ਅਰਥ:– ਜਿਵੇਂ ਪਾਣੀ ਪਾਣੀ ਵਿਚ ਮਿਲ ਕੇ (ਮੁੜ) ਵੱਖਰਾ ਨਹੀਂ ਹੋ ਸਕਦਾ,ਤਿਵੇਂ (ਕਬੀਰ) ਜੁਲਾਹ (ਭੀ) ਆਪਾ-ਭਾਵ ਮਿਟਾ ਕੇ ਪਰਮਾਤਮਾ ਵਿਚ ਮਿਲ ਗਿਆ ਹੈ। ਇਸ ਵਿਚ ਕੋਈ ਅਨੋਖੀ ਗੱਲ ਨਹੀਂ ਹੈ, ਜੋ ਭੀ ਮਨੁੱਖ ਪ੍ਰਭੂ-ਪ੍ਰੇਮ ਤੇ ਪ੍ਰਭੂ-ਭਗਤੀ ਨਾਲ ਸਾਂਝ ਬਣਾਉਂਦਾ ਹੈ (ਉਸ ਦਾ ਪ੍ਰਭੂ ਨਾਲ ਇੱਕ-ਮਿੱਕ ਹੋ ਜਾਣਾ ਕੋਈ ਵੱਡੀ ਗੱਲ ਨਹੀਂ ਹੈ।1। ਹੇ ਸੰਤ ਜਨੋ! (ਲੋਕਾਂ ਦੇ ਭਾਣੇ) ਮੈਂ ਮੱਤ ਦਾ ਕਮਲਾ ਹੀ ਸਹੀ (ਭਾਵ, ਲੋਕ ਮੈਨੂੰ ਪਏ ਮੂਰਖ ਆਖਣ ਕਿ ਮੈਂ ਕਾਂਸ਼ੀ ਛੱਡ ਕੇ ਮਗਹਰ ਆ ਗਿਆ ਹਾਂ)। (ਪਰ,) ਹੇ ਕਬੀਰ! ਜੇ ਤੂੰ ਕਾਂਸ਼ੀ ਵਿਚ (ਰਹਿੰਦਾ ਹੋਇਆ) ਸਰੀਰ ਛੱਡੇਂ (ਤੇ ਮੁਕਤੀ ਮਿਲ ਜਾਏ) ਤਾਂ ਪਰਮਾਤਮਾ ਦਾ ਇਸ ਵਿਚ ਕੀਹ ਉਪਕਾਰ ਸਮਝਿਆ ਜਾਇਗਾ? ਕਿਉਂਕਿ ਕਾਂਸ਼ੀ ਵਿਚ ਤਾਂ ਉਂਞ ਹੀ ਇਹਨਾਂ ਲੋਕਾਂ ਦੇ ਖ਼ਿਆਲ ਅਨੁਸਾਰ ਮਰਨ ਲੱਗਿਆਂ ਮੁਕਤੀ ਮਿਲ ਜਾਂਦੀ ਹੈ, ਤਾਂ ਫਿਰ ਸਿਮਰਨ ਦਾ ਕੀਹ ਲਾਭ?।1। ਰਹਾਉ। (ਪਰ) ਕਬੀਰ ਆਖਦਾ ਹੈ—ਹੇ ਲੋਕੋ! ਸੁਣੋ,ਕੋਈ ਮਨੁੱਖ ਕਿਸੇ ਭੁਲੇਖੇ ਵਿਚ ਨਾਹ ਪੈ ਜਾਏ (ਕਿ ਕਾਂਸ਼ੀ ਵਿਚ ਮੁਕਤੀ ਮਿਲਦੀ ਹੈ, ਤੇ ਮਗਹਰ ਵਿਚ ਨਹੀਂ ਮਿਲਦੀ), ਜੇ ਪਰਮਾਤਮਾ (ਦਾ ਨਾਮ) ਹਿਰਦੇ ਵਿਚ ਹੋਵੇ, ਤਾਂ ਕਾਂਸ਼ੀ ਕੀਹ ਤੇ ਕਲਰਾਠਾ ਮਗਹਰ ਕੀਹ (ਦੋਹੀਂ ਥਾਈਂ ਪ੍ਰਭੂ ਵਿਚ ਲੀਨ ਹੋ ਸਕੀਦਾ ਹੈ)।2।3। Hukamnama Sri Darbar Sahib
Amrit Vele Da Hukamnama Sri Darbar Sahib In Hindi
रागु धनसारी बानी भगत कबीर जी ੴ सतगुर प्रसाद जो जनु भाउ भगति कछु जानै ता कउ अचरजु काहो ॥ जिउ जलु जल महि पैसि न निकसै तिउ ढुरि मिलिओ जुलाहो ॥१॥ हरि के लोगा मै तउ मति का भोरा ॥ जउ तनु कासी तजहि कबीरा रमईऐ कहा निहोरा ॥१॥ रहाउ ॥ कहतु कबीरु सुनहु रे लोई भरमि न भूलहु कोई ॥ किआ कासी किआ ऊखरु मगहरु रामु रिदै जउ होई ॥२॥३॥ Hukamnama Sri Darbar Sahib
Download Our Latest App Amrit Kirtan Pothi ||
अर्थ:– जैसे पानी पानी में मिल के (फिर) अलग नहीं हो सकता, उसी प्रकार (कबीर) जुलाह (भी) आपा-भाव मिटा के परमात्मा में मिल गया है। इस में कोई अनोखी बात नहीं है,जो भी मनुख भगवान-प्रेम और भगवान-भक्ति के साथ साँझ बनाता है (उस का भगवान के साथ एक-रूप हो जाना कोई बड़ी बात नहीं है।1। हे संत जनो ! (लोकों के विचार में) मैं मति का कमला ही सही (भावार्थ, लोक मुझे काहे मूर्ख कहें कि मैं काँशी छोड़ के मगहर आ गया हूँ)। (पर,) हे कबीर ! अगर तूं काँशी में (रहता हुआ) शरीर छोडें (और मुक्ति मिल जाए) तो परमात्मा का इस में क्या उपकार समझा जाएगा ?क्योंकि काँशी में तो वैसे ही इन लोकों के विचार अनुसार मरन लगने से मुक्ति मिल जाती है, तो फिर सुमिरन का क्या लाभ ?।1।रहाउ। (पर) कबीर कहता है-हे लोको ! सुनो, कोई मनुख किसी भ्रम में ना पड़ जाए (कि काँशी में मुक्ति मिलती है, और मगहर में नहीं मिलती), अगर परमात्मा (का नाम) हृदय में हो, तो काँशी क्या और कलराठा मगहर क्या (दोनो जगह भगवान में लीन हो सकते है)।2।3। Hukamnama Sri Darbar Sahib
Amrit Vele Da Hukamnama Sri Darbar Sahib In English
Dhanaasaree baanee bhagat naamadhev jee kee ikOankaar satigur prasaadh ||Jo jan bhaau bhagat kachh jaanai taa kau acharaj kaaho || jiau jal jal meh pais na nikasai tiau ddur milio julaaho ||1|| har ke logaa mai tau mat kaa bhoraa || jau tan kaasee tajeh kabeeraa ramieeaai kahaa nihoraa ||1|| rahaau || kahat kabeer sunahu re loiee bharam na bhoolahu koiee || kiaa kaasee kiaa uookhar magahar raam ridhai jau hoiee ||2||3|| Hukamnama Sri Darbar Sahib
Know Some Unheard Things About Sri Guru Amardas Ji ||
Meaning:– That humble being, who knows even a little about loving devotional worship – what surprises are there for him? Like water, dripping into water, which cannot be separated out again, so is the weaver Kabeer, with softened heart, merged into the Lord. ||1|| O people of the Lord, I am just a simple-minded fool. If Kabeer were to leave his body at Benares, and so liberate himself, what obligation would he have to the Lord? ||1||Pause|| Says Kabeer, listen, O people – do not be deluded by doubt. What is the difference between Benares and the barren land of Maghar, if the Lord is within one’s heart? ||2||3|| Hukamnama Sri Darbar Sahib
Guru Granth Sahib – Holy Book of Sikhs
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!
M | T | W | T | F | S | S |
---|---|---|---|---|---|---|
1 | 2 | 3 | 4 | 5 | ||
6 | 7 | 8 | 9 | 10 | 11 | 12 |
13 | 14 | 15 | 16 | 17 | 18 | 19 |
20 | 21 | 22 | 23 | 24 | 25 | 26 |
27 | 28 | 29 | 30 | 31 |
- Amrit Vele Da Hukamnama Sri Darbar Sahib, Amritsar, Date 22-07-2024 Ang 688
- Amrit Vele Da Hukamnama Sri Darbar Sahib, Amritsar, Date 21-07-2024 Ang 729
- Amrit Vele Da Hukamnama Sri Darbar Sahib, Amritsar, Date 20-07-2024 Ang 676
- Amrit Vele Da Hukamnama Sri Darbar Sahib, Amritsar, Date 19-07-2024 Ang 696
- Amrit Vele Da Hukamnama Sri Darbar Sahib, Amritsar, Date 18-07-2024 Ang 676