Amrit Vele Da Hukamnama Sri Darbar Sahib, Amritsar, Date 16-05-2024 Ang 647

Hukamnama Sahib

Daily Hukamnama

Amrit Wele Da Mukhwakh Sri Harmandar Sahib, Amritsar, 16-May-2024, Ang-647


ਸਲੋਕੁ ਮ: ੩ ॥ ਪਰਥਾਇ ਸਾਖੀ ਮਹਾ ਪੁਰਖ ਬੋਲਦੇ ਸਾਝੀ ਸਗਲ ਜਹਾਨੈ ॥ ਗੁਰਮੁਖਿ ਹੋਇ ਸੁ ਭਉ ਕਰੇ ਆਪਣਾ ਆਪੁ ਪਛਾਣੈ ॥ ਗੁਰ ਪਰਸਾਦੀ ਜੀਵਤੁ ਮਰੈ ਤਾ ਮਨ ਹੀ ਤੇ ਮਨੁ ਮਾਨੈ ॥ ਜਿਨ ਕਉ ਮਨ ਕੀ ਪਰਤੀਤਿ ਨਾਹੀ ਨਾਨਕ ਸੇ ਕਿਆ ਕਥਹਿ ਗਿਆਨੈ ॥੧॥ ਮਃ ੩ ॥ ਗੁਰਮੁਖਿ ਚਿਤੁ ਨ ਲਾਇਓ ਅੰਤਿ ਦੁਖੁ ਪਹੁਤਾ ਆਇ ॥ ਅੰਦਰਹੁ ਬਾਹਰਹੁ ਅੰਧਿਆਂ ਸੁਧਿ ਨ ਕਾਈ ਪਾਇ ॥ ਪੰਡਿਤ ਤਿਨ ਕੀ ਬਰਕਤੀ ਸਭੁ ਜਗਤੁ ਖਾਇ ਜੋ ਰਤੇ ਹਰਿ ਨਾਇ ॥ ਜਿਨ ਗੁਰ ਕੈ ਸਬਦਿ ਸਲਾਹਿਆ ਹਰਿ ਸਿਉ ਰਹੇ ਸਮਾਇ ॥ ਪੰਡਿਤ ਦੂਜੈ ਭਾਇ ਬਰਕਤਿ ਨ ਹੋਵਈ ਨਾ ਧਨੁ ਪਲੈ ਪਾਇ ॥ ਪੜਿ ਥਕੇ ਸੰਤੋਖੁ ਨ ਆਇਓ ਅਨਦਿਨੁ ਜਲਤ ਵਿਹਾਇ ॥ ਕੂਕ ਪੂਕਾਰ ਨ ਚੁਕਈ ਨਾ ਸੰਸਾ ਵਿਚਹੁ ਜਾਇ ॥ ਨਾਨਕ ਨਾਮ ਵਿਹੂਣਿਆ ਮੁਹਿ ਕਾਲੈ ਉਠਿ ਜਾਇ ॥੨॥ ਪਉੜੀ ॥ ਹਰਿ ਸਜਣ ਮੇਲਿ ਪਿਆਰੇ ਮਿਲਿ ਪੰਥੁ ਦਸਾਈ ॥ ਜੋ ਹਰਿ ਦਸੇ ਮਿਤੁ ਤਿਸੁ ਹਉ ਬਲਿ ਜਾਈ ॥ ਗੁਣ ਸਾਝੀ ਤਿਨ ਸਿਉ ਕਰੀ ਹਰਿ ਨਾਮੁ ਧਿਆਈ ॥ ਹਰਿ ਸੇਵੀ ਪਿਆਰਾ ਨਿਤ ਸੇਵਿ ਹਰਿ ਸੁਖੁ ਪਾਈ ॥ ਬਲਿਹਾਰੀ ਸਤਿਗੁਰ ਤਿਸੁ ਜਿਨਿ ਸੋਝੀ ਪਾਈ ॥੧੨॥ Daily Hukamnama

ਅਰਥ: ਮਹਾਂ ਪੁਰਖ ਕਿਸੇ ਦੇ ਸੰਬੰਧ ਵਿਚ ਸਿੱਖਿਆ ਦਾ ਬਚਨ ਬੋਲਦੇ ਹਨ (ਪਰ ਉਹ ਸਿੱਖਿਆ) ਸਾਰੇ ਸੰਸਾਰ ਲਈ ਸਾਂਝੀ ਹੁੰਦੀ ਹੈ, ਜੋ ਮਨੁੱਖ ਸਤਿਗੁਰੂ ਦੇ ਸਨਮੁਖ ਹੁੰਦਾ ਹੈ, ਉਹ (ਸੁਣ ਕੇ) ਪ੍ਰਭੂ ਦਾ ਡਰ (ਹਿਰਦੇ ਵਿਚ ਧਾਰਨ) ਕਰਦਾ ਹੈ, ਤੇ ਆਪਣੇ ਆਪ ਦੀ ਖੋਜ ਕਰਦਾ ਹੈ। ਸਤਿਗੁਰੂ ਦੀ ਕਿਰਪਾ ਨਾਲ ਉਹ ਸੰਸਾਰ ਵਿਚ ਵਰਤਦਾ ਹੋਇਆ ਹੀ ਮਾਇਆ ਵਲੋਂ ਉਦਾਸ ਰਹਿੰਦਾ ਹੈ, ਤਾਂ ਉਸ ਦਾ ਮਨ ਆਪਣੇ ਆਪ ਵਿਚ ਪਤੀਜ ਜਾਂਦਾ ਹੈ (ਬਾਹਰ ਭਟਕਣੋਂ ਹਟ ਜਾਂਦਾ ਹੈ)। ਹੇ ਨਾਨਕ! ਜਿਨ੍ਹਾਂ ਦਾ ਮਨ ਪਤੀਜਿਆ ਨਹੀਂ, ਉਹਨਾਂ ਨੂੰ ਗਿਆਨ ਦੀਆਂ ਗੱਲਾਂ ਕਰਨ ਦਾ ਕੋਈ ਲਾਭ ਨਹੀਂ ਹੁੰਦਾ।੧। ਹੇ ਪੰਡਿਤ! ਜਿਨ੍ਹਾਂ ਮਨੁੱਖਾਂ ਨੇ ਸਤਿਗੁਰੂ ਦੇ ਸਨਮੁਖ ਹੋ ਕੇ (ਹਰੀ ਵਿਚ) ਮਨ ਨਹੀਂ ਜੋੜਿਆ, ਉਹਨਾਂ ਨੂੰ ਆਖ਼ਰ ਦੁੱਖ ਵਾਪਰਦਾ ਹੈ; ਉਹਨਾਂ ਅੰਦਰੋਂ ਤੇ ਬਾਹਰੋਂ ਅੰਨਿ੍ਹਆਂ ਨੂੰ ਕੋਈ ਸਮਝ ਨਹੀਂ ਆਉਂਦੀ। (ਪਰ) ਹੇ ਪੰਡਿਤ! ਜੋ ਮਨੁੱਖ ਹਰੀ ਦੇ ਨਾਮ ਵਿਚ ਰੱਤੇ ਹੋਏ ਹਨ, ਜਿਨ੍ਹਾਂ ਨੇ ਸਤਿਗੁਰੂ ਦੇ ਸ਼ਬਦ ਦੀ ਰਾਹੀਂ ਸਿਫ਼ਤਿ-ਸਾਲਾਹ ਕੀਤੀ ਹੈ ਤੇ ਹਰੀ ਵਿੱਚ ਲੀਨ ਹਨ, ਉਹਨਾਂ ਦੀ ਕਮਾਈ ਦੀ ਬਰਕਤਿ ਸਾਰਾ ਸੰਸਾਰ ਖਾਂਦਾ ਹੈ। ਹੇ ਪੰਡਿਤ! ਮਾਇਆ ਦੇ ਮੋਹ ਵਿਚ (ਫਸੇ ਰਿਹਾਂ) ਬਰਕਤਿ ਨਹੀਂ ਹੋ ਸਕਦੀ (ਆਤਮਿਕ ਜੀਵਨ ਵਧਦਾ-ਫੁਲਦਾ ਨਹੀਂ) ਤੇ ਨਾਹ ਹੀ ਨਾਮ-ਧਨ ਮਿਲਦਾ ਹੈ; ਪੜ੍ਹ ਕੇ ਥੱਕ ਜਾਂਦੇ ਹਨ, ਪਰ ਸੰਤੋਖ ਨਹੀਂ ਆਉਂਦਾ ਤੇ ਹਰ ਵੇਲੇ (ਉਮਰ) ਸੜਦਿਆਂ ਹੀ ਗੁਜ਼ਰਦੀ ਹੈ; ਉਹਨਾਂ ਦੀ ਗਿਲਾ-ਗੁਜ਼ਾਰੀ ਮੁੱਕਦੀ ਨਹੀਂ ਤੇ ਮਨ ਵਿਚੋਂ ਚਿੰਤਾ ਨਹੀਂ ਜਾਂਦੀ। ਹੇ ਨਾਨਕ! ਨਾਮ ਤੋਂ ਸੱਖਣਾ ਰਹਿਣ ਕਰਕੇ ਮਨੁੱਖ ਕਾਲੇ-ਮੂੰਹ ਹੀ (ਸੰਸਾਰ ਤੋਂ) ਉੱਠ ਜਾਂਦਾ ਹੈ।੨। ਹੇ ਪਿਆਰੇ ਹਰੀ! ਮੈਨੂੰ ਗੁਰਮੁਖ ਮਿਲਾ, ਜਿਨ੍ਹਾਂ ਨੂੰ ਮਿਲ ਕੇ ਮੈਂ ਤੇਰਾ ਰਾਹ ਪੁੱਛਾਂ। ਜੋ ਮਨੁੱਖ ਮੈਨੂੰ ਹਰੀ ਮਿਤ੍ਰ (ਦੀ ਖ਼ਬਰ) ਦੱਸੇ, ਮੈਂ ਉਸ ਤੋਂ ਸਦਕੇ ਹਾਂ। ਉਹਨਾਂ ਨਾਲ ਮੈਂ ਗੁਣਾਂ ਦੀ ਭਿਆਲੀ ਪਾਵਾਂ ਤੇ ਹਰੀ-ਨਾਮ ਸਿਮਰਾਂ। ਮੈਂ ਸਦਾ ਪਿਆਰਾ ਹਰੀ ਸਿਮਰਾਂ ਤੇ ਸਿਮਰ ਕੇ ਸੁਖ ਲਵਾਂ। ਮੈਂ ਸਦਕੇ ਹਾਂ ਉਸ ਸਤਿਗੁਰੂ ਤੋਂ, ਜਿਸ ਨੇ (ਪਰਮਾਤਮਾ ਦੀ) ਸਮਝ ਬਖ਼ਸ਼ੀ ਹੈ।੧੨। Daily Hukamnama

What Is A Hukamnama?

Amrit Vele Da Daily Hukamnama In Hindi

सलोकु मः ३ ॥ परथाइ साखी महा पुरख बोलदे साझी सगल जहानै ॥ गुरमुखि होइ सु भउ करे आपणा आपु पछाणै ॥ गुर परसादी जीवतु मरै ता मन ही ते मनु मानै ॥ जिन कउ मन की परतीति नाही नानक से किआ कथहि गिआनै ॥१॥ मः ३ ॥ गुरमुखि चितु न लाइओ अंति दुखु पहुता आइ ॥ अंदरहु बाहरहु अंधिआं सुधि न काई पाइ ॥ पंडित तिन की बरकती सभु जगतु खाइ जो रते हरि नाइ ॥ जिन गुर कै सबदि सलाहिआ हरि सिउ रहे समाइ ॥ पंडित दूजै भाइ बरकति न होवई ना धनु पलै पाइ ॥ पड़ि थके संतोखु न आइओ अनदिनु जलत विहाइ ॥ कूक पूकार न चुकई ना संसा विचहु जाइ ॥ नानक नाम विहूणिआ मुहि कालै उठि जाइ ॥२॥ पउड़ी ॥ हरि सजण मेलि पिआरे मिलि पंथु दसाई ॥ जो हरि दसे मितु तिसु हउ बलि जाई ॥ गुण साझी तिन सिउ करी हरि नामु धिआई ॥ हरि सेवी पिआरा नित सेवि हरि सुखु पाई ॥ बलिहारी सतिगुर तिसु जिनि सोझी पाई ॥१२॥ Daily Hukamnama

अर्थ: महा पुरुख किसी के सम्बन्ध में शिक्षा का बचन बोलते है (पर वेह शिक्षा) सार संसार के लिए बराबर होती हा, जो मनुख सतगुरु के सन्मुख होता है, वह (सुन के) प्रभु का डर (हिरदय में धारण) करता है, और अपने आप की खोह करता है। सतगुरु की कृपा से वह संसार में रहता हुआ माया से दूर रहता है, तो उसका मन अपने आप में रहता है (बहार भटकने से हट जाता है)। हे नानक! जिनका मन पसीजा नहीं, उनको ज्ञान की बातें करने का कोई लाभ नहीं होता।१। हे पंडित! जिन मनुष्यों ने सतिगुरू के सन्मुख हो के (हरी में) मन नहीं जोड़ा, उन्हें आखिर दुख ही होता है। उन अंदर व बाहर के अंधों को कोई समझ नहीं आती। (पर) हे पंडित! जो मनुष्य हरी के नाम में रंगे हुए हैं, जिन्होंने सतिगुरू के शबद के द्वारा सिफत सालाह की है और हरी में लीन हैं, उनकी कमाई की बरकति सारा संसार खाता है। हे पण्डित! माया के मोह में (फसे रहने से) बरकति नहीं हो सकती (आत्मिक जीवन फलता-फूलता नहीं) और ना ही नाम-धन मिलता है; पढ़-पढ़ के थक जाते हैं, पर संतोष नहीं आता और हर वक्त (उम्र) जलते हुए गुजरती है; उनकी गिला-गुजारिश खत्म नहीं होती और मन में से चिंता नहीं जाती। हे नानक! नाम से वंचित रहने के कारण मनुष्य काला मुँह ले के ही (संसार से) उठ जाता है।2। हे प्यारे हरी! मुझे गुरमुख मिला, जिनको मिल के मैं तेरा राह पूछूँ। जो मनुष्य मुझे हरी मित्र (की खबर) बताए, मैं उससे सदके हूँ। उनके साथ मैं गुणों की सांझ डालूँ और हरी का नाम सिमरूँ। मैं सदा प्यारे हरी को सिमरूँ और सिमर के सुख लूँ। मैं सदके हूँ उस सतिगुरू से जिसने (परमात्मा की) समझ बख्शी है।12। Daily Hukamnama

Know More About The Amrit Kirtan! 

Amrit Vele Da Daily Hukamnama In English

salok mahalaa teejaa || parathai saakhee mahaa purakh boladhe saajhee sagal jahaanai || gurmukh hoi su bhau kare aapanaa aap pachhaanai || gur parasaadhee jeevat marai taa man hee te man maanai || jin kau man kee parateet naahee naanak se kiaa katheh giaanai ||1|| mahalaa teejaa || gurmukh chit na laio a(n)t dhukh pahutaa aai || a(n)dharahu baaharahu a(n)dhiaa(n) sudh na kaiee pai || pa(n)ddit tin kee barakatee sabh jagat khai jo rate har nai || jin gur kai sabadh salaahiaa har siau rahe samai || pa(n)ddit dhoojai bhai barakat na hoviee naa dhan palai pai || par thake sa(n)tokh na aaio anadhin jalat vihai || kook pookaar na chukiee naa sa(n)saa vichahu jai || naanak naam vihooniaa muh kaalai uTh jai ||2|| pauree || har sajan mel piaare mil pa(n)th dhasaiee || jo har dhase mit tis hau bal jaiee || gun saajhee tin siau karee har naam dhiaaiee || har sevee piaaraa nit sev har sukh paiee || balihaaree satigur tis jin sojhee paiee ||12|| salok mahalaa teejaa || pa(n)ddit mail na chukiee je vedh paRai jug chaar || trai gun maiaa mool hai vich haumai naam visaar || pa(n)ddit bhoole dhoojai laage maiaa kai vaapaar || a(n)tar tirasanaa bhukh hai moorakh bhukhiaa mue gavaar || satigur seviaai sukh paiaa sachai sabadh veechaar || a(n)dharahu tirasanaa bhukh giee sachai nai piaar || naanak naam rate sahaje raje jinaa har rakhiaa ur dhaar ||1|| mahalaa teejaa || manmukh har naam na seviaa dhukh lagaa bahutaa aai || a(n)tar agiaan a(n)dher hai sudh na kaiee pai || manahaTh sahaj na beejio bhukhaa k agai khai || naam nidhaan visaariaa dhoojai lagaa jai || naanak gurmukh mileh vaddiaaieeaa je aape mel milai ||2|| pauree || har rasanaa har jas gaavai kharee suhaavanee || jo man tan mukh har bolai saa har bhaavanee || jo gurmukh chakhai saadh saa tirapataavanee || gun gaavai piaare nit gun gai gunee samajhaavanee || jis hovai aap dhiaal saa satiguroo guroo bulaavanee ||13|| salok mahalaa teejaa || hasatee sir jiau a(n)kas hai aharan jiau sir dhei || man tan aagai raakh kai uoobhee sev karei || Daily Hukamnama

Meaning: SHALOK, THIRD MEHL: Great men speak the teachings by relating them to individual situations, but the whole world shares in them. One who becomes Gurmukh knows the Fear of God and realizes his own self. If, by Guru’s Grace, one remains dead while yet alive, the mind becomes content in itself. Those who have no faith in their own minds, O Nanak — how can they speak of spiritual wisdom? ||1|| THIRD MEHL: Those who do not focus their consciousness on the Lord, as Gurmukh, suffer pain and grief in the end. They are blind, inwardly and outwardly, and they do not understand anything. O Pandit, O religious scholar, the whole world is fed for the sake of those who are attuned to the Lord’s Name. Those who praise the Word of the Guru’s Shabad, remain blended with the Lord. O Pandit, O religious scholar, no one is satisfied, and no one finds true wealth through the love of duality. They have grown weary of reading scriptures, but still, they do not find contentment, and they pass their lives burning, night and day. Their cries and complaints never end, and doubt does not depart from within them. O Nanak, without the Naam, the Name of the Lord, they rise up and depart with blackened faces. ||2|| PAUREE: O Beloved, lead me to meet my True Friend; meeting with Him, I shall ask Him to show me the Path. I am a sacrifice to that Friend, who shows it to me. I share His Virtues with Him, and meditate on the Lord’s Name. I serve my Beloved Lord forever; serving the Lord, I have found peace. I am a sacrifice to the True Guru, who has imparted this understanding to me. ||12|| Daily Hukamnama


ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ

Leave a Comment