Amrit Vele Da Hukamnama Sri Darbar Sahib, Amritsar, Date 02-07-2024 Ang 614

Hukamnama Sahib

Hukamnama

AMRITVELE DA HUKAMNAMA SRI DARBAR SAHIB SRI AMRITSAR, ANG (614), 02-JULY-2024


ਸੋਰਠਿ ਮਹਲਾ ੫ ॥ ਮਿਰਤਕ ਕਉ ਪਾਇਓ ਤਨਿ ਸਾਸਾ ਬਿਛੁਰਤ ਆਨਿ ਮਿਲਾਇਆ ॥ ਪਸੂ ਪਰੇਤ ਮੁਗਧ ਭਏ ਸ੍ਰੋਤੇ ਹਰਿ ਨਾਮਾ ਮੁਖਿ ਗਾਇਆ ॥੧॥ ਪੂਰੇ ਗੁਰ ਕੀ ਦੇਖੁ ਵਡਾਈ ॥ ਤਾ ਕੀ ਕੀਮਤਿ ਕਹਣੁ ਨ ਜਾਈ ॥ ਰਹਾਉ ॥ ਦੂਖ ਸੋਗ ਕਾ ਢਾਹਿਓ ਡੇਰਾ ਅਨਦ ਮੰਗਲ ਬਿਸਰਾਮਾ ॥ ਮਨ ਬਾਂਛਤ ਫਲ ਮਿਲੇ ਅਚਿੰਤਾ ਪੂਰਨ ਹੋਏ ਕਾਮਾ ॥੨॥ ਈਹਾ ਸੁਖੁ ਆਗੈ ਮੁਖ ਊਜਲ ਮਿਟਿ ਗਏ ਆਵਣ ਜਾਣੇ ॥ ਨਿਰਭਉ ਭਏ ਹਿਰਦੈ ਨਾਮੁ ਵਸਿਆ ਅਪੁਨੇ ਸਤਿਗੁਰ ਕੈ ਮਨਿ ਭਾਣੇ ॥੩॥ ਊਠਤ ਬੈਠਤ ਹਰਿ ਗੁਣ ਗਾਵੈ ਦੂਖੁ ਦਰਦੁ ਭ੍ਰਮੁ ਭਾਗਾ ॥ ਕਹੁ ਨਾਨਕ ਤਾ ਕੇ ਪੂਰ ਕਰੰਮਾ ਜਾ ਕਾ ਗੁਰ ਚਰਨੀ ਮਨੁ ਲਾਗਾ ॥੪॥੧੦॥੨੧॥ Hukamnama

ਪਦਅਰਥ: ਮਿਰਤਕ = (ਆਤਮਕ ਜੀਵਨ ਵਲੋਂ) ਮਰਿਆ ਹੋਇਆ। ਤਨਿ = ਸਰੀਰ ਵਿਚ, ਹਿਰਦੇ ਵਿਚ। ਸਾਸਾ = ਸਾਹ, ਜਿੰਦ, ਆਤਮਕ ਜੀਵਨ ਦੇਣ ਵਾਲਾ ਨਾਮ। ਆਨਿ = ਲਿਆ ਕੇ। ਮੁਗਧ = ਮੂਰਖ। ਸ੍ਰੋਤੇ = (ਸਿਫ਼ਤਿ-ਸਾਲਾਹ ਨੂੰ) ਸੁਣਨ ਵਾਲੇ। ਮੁਖਿ = ਮੂੰਹ ਨਾਲ।੧।ਤਾ ਕੀ = ਉਸ (ਵਡਿਆਈ) ਦੀ।ਰਹਾਉ।ਸੋਗ = ਗ਼ਮ। ਬਿਸਰਾਮਾ = ਟਿਕਾਣਾ, ਨਿਵਾਸ। ਬਾਂਛਤ = ਇੱਛਤ। ਅਚਿੰਤਾ = ਅਚਨਚੇਤ।੨।ਈਹਾ = ਇਸ ਲੋਕ ਵਿਚ। ਆਗੈ = ਪਰਲੋਕ ਵਿਚ। ਹਿਰਦੈ = ਹਿਰਦੈ ਵਿਚ। ਮਨਿ = ਮਨ ਵਿਚ। ਭਾਣੇ = ਪਿਆਰੇ ਲੱਗੇ।੩।ਦਰਦੁ = ਪੀੜ। ਭ੍ਰਮੁ = ਭਟਕਣ। ਪੂਰ = ਪੂਰੇ, ਸਫਲ। ਕਰੰਮਾ = ਕੰਮ।੪। Hukamnama

ਅਰਥ:- ਹੇ ਭਾਈ! (ਗੁਰੂ ਆਤਮਕ ਤੌਰ ਤੇ) ਮਰੇ ਹੋਏ ਮਨੁੱਖ ਦੇ ਸਰੀਰ ਵਿਚ ਨਾਮ-ਜਿੰਦ ਪਾ ਦੇਂਦਾ ਹੈ, (ਪ੍ਰਭੂ ਤੋਂ) ਵਿਛੁੜੇ ਹੋਏ ਮਨੁੱਖ ਨੂੰ ਲਿਆ ਕੇ (ਪ੍ਰਭੂ ਨਾਲ) ਮਿਲਾ ਦੇਂਦਾ ਹੈ। ਪਸ਼ੂ (-ਸੁਭਾਉ ਮਨੁੱਖ) ਪ੍ਰੇਤ (-ਸੁਭਾਉ ਬੰਦੇ) ਮੂਰਖ ਮਨੁੱਖ (ਗੁਰੂ ਦੀ ਕਿਰਪਾ ਨਾਲ ਪਰਮਾਤਮਾ ਦਾ ਨਾਮ) ਸੁਣਨ ਵਾਲੇ ਬਣ ਜਾਂਦੇ ਹਨ, ਪਰਮਾਤਮਾ ਦਾ ਨਾਮ ਮੂੰਹ ਨਾਲ ਗਾਣ ਲੱਗ ਜਾਂਦੇ ਹਨ ॥੧॥ ਹੇ ਭਾਈ! ਪੂਰੇ ਗੁਰੂ ਦੀ ਆਤਮਕ ਉੱਚਤਾ ਬੜੀ ਅਸਚਰਜ ਹੈ, ਉਸ ਦਾ ਮੁੱਲ ਨਹੀਂ ਦੱਸਿਆ ਜਾ ਸਕਦਾ ॥ ਰਹਾਉ ॥ (ਹੇ ਭਾਈ! ਜੇਹੜਾ ਮਨੁੱਖ ਗੁਰੂ ਦੀ ਸਰਨ ਆ ਪੈਂਦਾ ਹੈ, ਗੁਰੂ ਉਸ ਨੂੰ ਨਾਮ-ਜਿੰਦ ਦੇ ਕੇ ਉਸ ਦੇ ਅੰਦਰੋਂ) ਦੁੱਖਾਂ ਦਾ ਗ਼ਮਾਂ ਦਾ ਡੇਰਾ ਹੀ ਢਾਹ ਦੇਂਦਾ ਹੈ ਉਸ ਦੇ ਅੰਦਰ ਆਨੰਦ ਖ਼ੁਸ਼ੀਆਂ ਦਾ ਟਿਕਾਣਾ ਬਣਾ ਦੇਂਦਾ ਹੈ। ਉਸ ਮਨੁੱਖ ਨੂੰ ਅਚਨਚੇਤ ਮਨ-ਇੱਛਤ ਫਲ ਮਿਲ ਜਾਂਦੇ ਹਨ ਉਸ ਦੇ ਸਾਰੇ ਕੰਮ ਸਿਰੇ ਚੜ੍ਹ ਜਾਂਦੇ ਹਨ ॥੨॥ ਹੇ ਭਾਈ! ਜੇਹੜੇ ਮਨੁੱਖ ਆਪਣੇ ਗੁਰੂ ਦੇ ਮਨ ਵਿਚ ਭਾ ਜਾਂਦੇ ਹਨ, ਉਹਨਾਂ ਨੂੰ ਇਸ ਲੋਕ ਵਿਚ ਸੁਖ ਪ੍ਰਾਪਤ ਰਹਿੰਦਾ ਹੈ, ਪਰਲੋਕ ਵਿਚ ਭੀ ਉਹ ਸੁਰਖ਼-ਰੂ ਹੋ ਜਾਂਦੇ ਹਨ, ਉਹਨਾਂ ਦੇ ਜਨਮ ਮਰਨ ਦੇ ਗੇੜ ਮੁੱਕ ਜਾਂਦੇ ਹਨ। ਉਹਨਾਂ ਨੂੰ ਕੋਈ ਡਰ ਪੋਹ ਨਹੀਂ ਸਕਦਾ (ਕਿਉਂਕਿ ਗੁਰੂ ਦੀ ਕਿਰਪਾ ਨਾਲ) ਉਹਨਾਂ ਦੇ ਹਿਰਦੇ ਵਿਚ ਪਰਮਾਤਮਾ ਦਾ ਨਾਮ ਆ ਵੱਸਦਾ ਹੈ ॥੩॥ ਉਹ ਮਨੁੱਖ ਉੱਠਦਾ ਬੈਠਦਾ ਹਰ ਵੇਲੇ ਪਰਮਾਤਮਾ ਦੀ ਸਿਫ਼ਤ-ਸਾਲਾਹ ਦੇ ਗੀਤ ਗਾਂਦਾ ਰਹਿੰਦਾ ਹੈ, ਉਸ ਦੇ ਅੰਦਰੋਂ ਹਰੇਕ ਦੁੱਖ ਪੀੜ ਭਟਕਣਾ ਖ਼ਤਮ ਹੋ ਜਾਂਦੀ ਹੈ। ਨਾਨਕ ਜੀ ਆਖਦੇ ਹਨ – ਜਿਸ ਮਨੁੱਖ ਦਾ ਮਨ ਗੁਰੂ ਦੇ ਚਰਨਾਂ ਵਿਚ ਜੁੜਿਆ ਰਹਿੰਦਾ ਹੈ, ਉਸ ਦੇ ਸਾਰੇ ਕੰਮ ਸਫਲ ਹੋ ਜਾਂਦੇ ਹਨ ॥੪॥੧੦॥੨੧॥ Hukamnama

Hukamnama


Amrit Vele Da Hukamnama Sri Darbar Sahib In Hindi

सोरठि महला ५ ॥मिरतक कउ पाइओ तनि सासा बिछुरत आनि मिलाइआ ॥ पसू परेत मुगध भए स्रोते हरि नामा मुखि गाइआ ॥१॥ पूरे गुर की देखु वडाई ॥ ता की कीमति कहणु न जाई ॥ रहाउ ॥ दूख सोग का ढाहिओ डेरा अनद मंगल बिसरामा ॥ मन बांछत फल मिले अचिंता पूरन होए कामा ॥२॥ ईहा सुखु आगै मुख ऊजल मिटि गए आवण जाणे ॥ निरभउ भए हिरदै नामु वसिआ अपुने सतिगुर कै मनि भाणे ॥३॥ ऊठत बैठत हरि गुण गावै दूखु दरदु भ्रमु भागा ॥ कहु नानक ता के पूर करमा जा का गुर चरनी मनु लागा ॥४॥१०॥२१॥ Hukamnama

अर्थ:- हे भाई! (गुरू आत्मिक तौर पर) मरे हुए मनुष्य के शरीर में नाम-प्राण डाल देता है, (प्रभू से) विछुड़े हुए मनुष्य को ला के (प्रभू के साथ) मिला देता है। पशु (स्वभाव लोग) मूर्ख मनुष्य (गुरू की कृपा से परमात्मा का नाम) सुनने वाले बन जाते हैं, परमात्मा का नाम मुँह से गाने लग जाते हैं।1। हे भाई! पूरे गुरू की आत्मिक उच्चता बड़ी ही आश्चर्यजनक है, उसका मूल्य नहीं बताया जा सकता। रहाउ। (हे भाई! जो मनुष्य गुरू की शरण आ पड़ता है, गुरू उसको नाम रूपी प्राण दे के उसके अंदर से) दुखों का ग़मों का डेरा गिरा देता है उसके अंदर आनंद खुशियों का ठिकाना बना देता है। उस मनुष्य को अचानक मन-इच्छित फल मिल जाते हैं उसके सारे काम सिरे चढ़ जाते हैं।2।हे भाई! जो मनुष्य अपने गुरू के मन को भा जाते हैं, उन्हें इस लोक में सुख प्राप्त रहता है, परलोक में भी वे सुर्खरू हो जाते हैं, उनके जनम-मरण के चक्कर समाप्त हो जाते हैं, उन्हें कोई डर छू नहीं सकता (क्योंकि गुरू की कृपा से) उनके हृदय में परमात्मा का नाम आ बसता है।3।हे नानक! कह– जिस मनुष्य का मन गुरू के चरणों में जुड़ा रहता है, उसके सारे काम सफल हो जाते हैं, वह मनुष्य उठता-बैठता हर वक्त परमात्मा की सिफत सालाह के गीत गाता रहता है, उसके अंदर से हरेक दुख पीड़ा भटकना खत्म हो जाती है।4।10।21। Hukamnama

Amrit Vele Da Hukamnama Sri Darbar Sahib In English

Meaning:- Sorath Fifth Mahal || He infuses the breath into the dead bodies, and he reunited the separated ones. Even beasts, demons and fools become attentive listeners, when He sings the Praises of the Lord’s Name. ||1|| Behold the glorious greatness of the Perfect Guru. His worth cannot be described. || Pause || He has demolished the abode of sorrow and disease, and brought bliss, joy and happiness. He effortlessly awards the fruits of the mind’s desire, and all works are brought to perfection. ||2|| He finds peace in this world, and his face is radiant in the world hereafter; his comings and goings are finished. He becomes fearless, and his heart is filled with the Naam, the Name of the Lord; his mind is pleasing to the True Guru. ||3|| Standing up and sitting down, he sings the Glorious Praises of the Lord; his pain, sorrow and doubt are dispelled. Says Nanak Ji, his karma is perfect; his mind is attached to the Guru’s feet. ||4||10||21|| Hukamnama

The Life and Legacy of Guru Arjan Dev Ji


ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

September 2024
M T W T F S S
 1
2345678
9101112131415
16171819202122
23242526272829
30  

Leave a Comment