Hukamnama Sahib
AMRIT VELE DA HUKAMNAMA SRI DARBAR SAHIB SRI AMRITSAR, ANG 867, 18-JUNE-2024
Table of Contents
ਗੋਂਡ ਮਹਲਾ ੫ ॥ ਨਾਮੁ ਨਿਰੰਜਨੁ ਨੀਰਿ ਨਰਾਇਣ ॥ ਰਸਨਾ ਸਿਮਰਤ ਪਾਪ ਬਿਲਾਇਣ ॥੧॥ ਰਹਾਉ ॥ਨਾਰਾਇਣ ਸਭ ਮਾਹਿ ਨਿਵਾਸ ॥ ਨਾਰਾਇਣ ਘਟਿ ਘਟਿ ਪਰਗਾਸ ॥ ਨਾਰਾਇਣ ਕਹਤੇ ਨਰਕਿ ਨ ਜਾਹਿ ॥ ਨਾਰਾਇਣ ਸੇਵਿ ਸਗਲ ਫਲ ਪਾਹਿ ॥੧॥ ਨਾਰਾਇਣ ਮਨ ਮਾਹਿ ਅਧਾਰ ॥ ਨਾਰਾਇਣ ਬੋਹਿਥ ਸੰਸਾਰ ॥ ਨਾਰਾਇਣ ਕਹਤ ਜਮੁ ਭਾਗਿ ਪਲਾਇਣ ॥ ਨਾਰਾਇਣ ਦੰਤ ਭਾਨੇ ਡਾਇਣ ॥੨॥ ਨਾਰਾਇਣ ਸਦ ਸਦ ਬਖਸਿੰਦ ॥ ਨਾਰਾਇਣ ਕੀਨੇ ਸੂਖ ਅਨੰਦ ॥ ਨਾਰਾਇਣ ਪ੍ਰਗਟ ਕੀਨੋ ਪਰਤਾਪ ॥ ਨਾਰਾਇਣ ਸੰਤ ਕੋ ਮਾਈ ਬਾਪ ॥੩॥ ਨਾਰਾਇਣ ਸਾਧਸੰਗਿ ਨਰਾਇਣ ॥ ਬਾਰੰ ਬਾਰ ਨਰਾਇਣ ਗਾਇਣ ॥ ਬਸਤੁ ਅਗੋਚਰ ਗੁਰ ਮਿਲਿ ਲਹੀ ॥ ਨਾਰਾਇਣ ਓਟ ਨਾਨਕ ਦਾਸ ਗਹੀ ॥੪॥੧੭॥੧੯॥ Hukamnama Sri Darbar Sahib Amritsar
Amrit Kirtan App-is a collection of shabads (verses)
ਅਰਥ: ਹੇ ਭਾਈ! ਨਾਰਾਇਣ ਦਾ ਨਾਮ ਮਾਇਆ ਦੀ ਕਾਲਖ ਤੋਂ ਬਚਾਣ ਵਾਲਾ (ਹੈ, ਇਸ ਨੂੰ ਆਪਣੇ ਹਿਰਦੇ ਵਿਚ) ਸਿੰਜ। (ਇਹ ਨਾਮ) ਜੀਭ ਨਾਲ ਜਪਦਿਆਂ (ਸਾਰੇ) ਪਾਪ ਦੂਰ ਹੋ ਜਾਂਦੇ ਹਨ।੧।ਰਹਾਉ। ਹੇ ਭਾਈ! ਸਭ ਜੀਵਾਂ ਵਿਚ ਨਾਰਾਇਣ ਦਾ ਨਿਵਾਸ ਹੈ, ਹਰੇਕ ਸਰੀਰ ਵਿਚ ਨਾਰਾਇਣ (ਦੀ ਜੋਤਿ) ਦਾ ਹੀ ਚਾਨਣ ਹੈ। ਨਾਰਾਇਣ (ਦਾ ਨਾਮ) ਜਪਣ ਵਾਲੇ ਜੀਵ ਨਰਕ ਵਿਚ ਨਹੀਂ ਪੈਂਦੇ। ਨਾਰਾਇਣ ਦੀ ਭਗਤੀ ਕਰ ਕੇ ਸਾਰੇ ਫਲ ਪ੍ਰਾਪਤ ਕਰ ਲੈਂਦੇ ਹਨ।੧। ਹੇ ਭਾਈ! ਨਾਰਾਇਣ (ਦੇ ਨਾਮ) ਨੂੰ (ਆਪਣੇ) ਮਨ ਵਿਚ ਆਸਰਾ ਬਣਾ ਲੈ, ਨਾਰਾਇਣ (ਦਾ ਨਾਮ) ਸੰਸਾਰ-ਸਮੁੰਦਰ ਵਿਚੋਂ ਪਾਰ ਲੰਘਣ ਲਈ ਜਹਾਜ਼ ਹੈ। ਨਾਰਾਇਣ ਦਾ ਨਾਮ ਜਪਦਿਆਂ ਜਮ ਭੱਜ ਕੇ ਪਰੇ ਚਲਾ ਜਾਂਦਾ ਹੈ। ਨਾਰਾਇਣ (ਦਾ ਨਾਮ ਮਾਇਆ) ਡੈਣ ਦੇ ਦੰਦ ਭੰਨ ਦੇਂਦਾ ਹੈ।੨। ਹੇ ਭਾਈ! ਨਾਰਾਇਣ ਸਦਾ ਹੀ ਬਖ਼ਸ਼ਣਹਾਰ ਹੈ। ਨਾਰਾਇਣ (ਆਪਣੇ ਸੇਵਕਾਂ ਦੇ ਹਿਰਦੇ ਵਿਚ) ਸੁਖ ਆਨੰਦ ਪੈਦਾ ਕਰਦਾ ਹੈ, (ਉਹਨਾਂ ਦੇ ਅੰਦਰ ਆਪਣਾ) ਤੇਜ-ਪਰਤਾਪ ਪਰਗਟ ਕਰਦਾ ਹੈ। ਹੇ ਭਾਈ! ਨਾਰਾਇਣ ਆਪਣੇ ਸੇਵਕਾਂ ਸੰਤਾਂ ਦਾ ਮਾਂ ਪਿਉ (ਵਾਂਗ ਰਾਖਾ) ਹੈ।੩। ਹੇ ਭਾਈ! ਜੇਹੜੇ ਮਨੁੱਖ ਸਾਧ ਸੰਗਤਿ ਵਿਚ ਟਿਕ ਕੇ ਸਦਾ ਨਾਰਾਇਣ ਦਾ ਨਾਮ ਜਪਦੇ ਹਨ, ਮੁੜ ਮੁੜ ਉਸ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਂਦੇ ਹਨ, ਉਹ ਮਨੁੱਖ ਗੁਰੂ ਨੂੰ ਮਿਲ ਕੇ (ਉਹ ਮਿਲਾਪ-ਰੂਪ ਕੀਮਤੀ) ਚੀਜ਼ ਲੱਭ ਲੈਂਦੇ ਹਨ ਜੇਹੜੀ ਇਹਨਾਂ ਇੰਦਰਿਆਂ ਦੀ ਪਹੁੰਚ ਤੋਂ ਪਰੇ ਹੈ। ਹੇ ਨਾਨਕ! ਨਾਰਾਇਣ ਦੇ ਦਾਸ ਸਦਾ ਨਾਰਾਇਣ ਦਾ ਆਸਰਾ ਲਈ ਰੱਖਦੇ ਹਨ।੪।੧੭।੧੯। Hukamnama Sri Darbar Sahib Amritsar
Amrit Vele Da Hukamnama Sri Darbar Sahib In Hindi
गोंड महला ५ ॥ नामु निरंजनु नीरि नराइण ॥ रसना सिमरत पाप बिलाइण ॥१॥ रहाउ॥ नाराइण सभ माहि निवास ॥ नाराइण घटि घटि परगास ॥ नाराइण कहते नरकि न जाहि ॥ नाराइण सेवि सगल फल पाहि ॥१॥ नाराइण मन माहि अधार ॥ नाराइण बोहिथ संसार ॥ नाराइण कहत जमु भागि पलाइण ॥ नाराइण दंत भाने डाइण ॥२॥ नाराइण सद सद बखसिंद ॥ नाराइण कीने सूख अनंद ॥ नाराइण प्रगट कीनो परताप ॥ नाराइण संत को माई बाप ॥३॥ नाराइण साधसंगि नराइण ॥ बारं बार नराइण गाइण ॥ बसतु अगोचर गुर मिलि लही ॥ नाराइण ओट नानक दास गही ॥४॥१७॥१९॥ Hukamnama Sri Darbar Sahib Amritsar
अर्थ: हे भाई! नारायण का नाम माया की कालिख से बचाने वाला (है, इसको अपने हृदय में) सींच। (ये नाम) जीभ से जपते हुए (सारे) पाप दूर हो जाते हैं।1। रहाउ। हे भाई! सब जीवों में नारायण का निवास है, हरेक शरीर में नारायण (की ज्योति) का ही प्रकाश है। नारायण (का नाम) जपने वाले जीव नर्क में नहीं पड़ते। नारायण की भक्ति करके सारे फल प्राप्त कर लेते हैं।1। हे भाई! नारायण (के नाम) को (अपने) मन में आसरा बना ले, नारायण (का नाम) संसार-समुंदर में पार लंघाने के लिए जहाज है। नारायण का नाम जपने से जम भाग के परे चला जाता है। नारायण (का नाम माया रूपी) डायन के दाँत तोड़ देता है।2। हे भाई! नारायण सदा ही बख्शनहार है। नारायण (अपने सेवकों के दिल में) सुख-आनंद पैदा करता है, (उनके अंदर अपना) तेज-प्रताप प्रकट करता है। हे भाई! नारायण अपने सेवकों-संतों का माता-पिता (जैसे रखवाला) है।3। हे भाई! जो मनुष्य साधु-संगत में टिक के सदा नारायण का नाम जपते हैं, बार-बार उसकी महिमा के गीत गाते हैं, वे मनुष्य गुरु को मिल के (वह मिलाप-रूपी कीमती) वस्तु पा लेते हैं जो इन इन्द्रियों की पहुँच से परे है। हे नानक! नारायण के दास सदा नारायण का आसरा लिए रखते हैं।4।17।19। Hukamnama Sri Darbar Sahib Amritsar
The Life and Legacy of Guru Arjan Dev Ji
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!
M | T | W | T | F | S | S |
---|---|---|---|---|---|---|
1 | ||||||
2 | 3 | 4 | 5 | 6 | 7 | 8 |
9 | 10 | 11 | 12 | 13 | 14 | 15 |
16 | 17 | 18 | 19 | 20 | 21 | 22 |
23 | 24 | 25 | 26 | 27 | 28 | 29 |
30 |
- Amrit Vele Da Hukamnama Sri Darbar Sahib, Amritsar, Date 22-07-2024 Ang 688
- Amrit Vele Da Hukamnama Sri Darbar Sahib, Amritsar, Date 21-07-2024 Ang 729
- Amrit Vele Da Hukamnama Sri Darbar Sahib, Amritsar, Date 20-07-2024 Ang 676
- Amrit Vele Da Hukamnama Sri Darbar Sahib, Amritsar, Date 19-07-2024 Ang 696
- Amrit Vele Da Hukamnama Sri Darbar Sahib, Amritsar, Date 18-07-2024 Ang 676