Amrit Vele Da Hukamnama Sri Darbar Sahib, Amritsar, Date 30-06-2024 Ang 690

Hukamnama Sahib

Hukamnama

AMRIT VELE DA HUKAMNAMA SRI DARBAR SAHIB. AMRITSAR, ANG (690), 30- JUNE-2024


ਧਨਾਸਰੀ ਛੰਤ ਮਹਲਾ ੪ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥ ਸਤਿਗੁਰੁ ਮਿਲੈ ਸੁਭਾਇ ਸਹਜਿ ਗੁਣ ਗਾਈਐ ਜੀਉ ॥ ਗੁਣ ਗਾਇ ਵਿਗਸੈ ਸਦਾ ਅਨਦਿਨੁ ਜਾ ਆਪਿ ਸਾਚੇ ਭਾਵਏ ॥ ਅਹੰਕਾਰੁ ਹਉਮੈ ਤਜੈ ਮਾਇਆ ਸਹਜਿ ਨਾਮਿ ਸਮਾਵਏ ॥ ਆਪਿ ਕਰਤਾ ਕਰੇ ਸੋਈ ਆਪਿ ਦੇਇ ਤ ਪਾਈਐ ॥ ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥੧॥ {ਪੰਨਾ 690}

ਪਦਅਰਥ: ਧਿਆਈਐ = ਸਿਮਰਿਆ ਜਾ ਸਕਦਾ ਹੈ। ਸੁਭਾਇ = ਪ੍ਰੇਮ ਵਿਚ। ਸਹਜਿ = ਆਤਮਕ ਅਡੋਲਤਾ ਵਿਚ। ਗਾਈਐ = ਗਾ ਸਕੀਦਾ ਹੈ। ਵਿਗਸੈ = ਖਿੜਿਆ ਰਹਿੰਦਾ ਹੈ। ਗਾਇ = ਗਾ ਕੇ। ਅਨਦਿਨੁ = ਹਰ ਰੋਜ਼, ਹਰ ਵੇਲੇ {अनुदिन}। ਸਾਚੇ ਭਾਵਏ = ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਨੂੰ ਚੰਗਾ ਲੱਗੇ। ਭਾਵਏ = ਭਾਵੈ, ਚੰਗਾ ਲੱਗੇ। ਨਾਮਿ = ਨਾਮ ਵਿਚ। ਸਮਾਵਏ = ਸਮਾਵੈ, ਸਮਾ ਜਾਂਦਾ ਹੈ। ਦੇਇ = ਦੇਂਦਾ ਹੈ। ਤ = ਤਾਂ, ਤਦੋਂ।੧। Hukamnama

ਅਰਥ: ਹੇ ਭਾਈ! ਜੇ ਪਰਮਾਤਮਾ ਆਪ ਕਿਰਪਾ ਕਰੇ, ਤਾਂ ਉਸ ਦਾ ਨਾਮ ਸਿਮਰਿਆ ਜਾ ਸਕਦਾ ਹੈ। ਜੇ ਗੁਰੂ ਮਿਲ ਪਏ, ਤਾਂ (ਪ੍ਰਭੂ ਦੇ) ਪ੍ਰੇਮ ਵਿਚ (ਲੀਨ ਹੋ ਕੇ) ਆਤਮਕ ਅਡੋਲਤਾ ਵਿਚ (ਟਿਕ ਕੇ) ਪਰਮਾਤਮਾ ਦੇ ਗੁਣਾਂ ਨੂੰ ਗਾ ਸਕੀਦਾ ਹੈ। (ਪਰਮਾਤਮਾ ਦੇ) ਗੁਣ ਗਾ ਕੇ (ਮਨੁੱਖ) ਸਦਾ ਹਰ ਵੇਲੇ ਖਿੜਿਆ ਰਹਿੰਦਾ ਹੈ, (ਪਰ ਇਹ ਤਦੋਂ ਹੀ ਹੋ ਸਕਦਾ ਹੈ) ਜਦੋਂ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਨੂੰ ਆਪ (ਇਹ ਮੇਹਰ ਕਰਨੀ) ਪਸੰਦ ਆਵੇ। (ਗੁਣ ਗਾਣ ਦੀ ਬਰਕਤਿ ਨਾਲ ਮਨੁੱਖ) ਅਹੰਕਾਰ, ਹਉਮੈ, ਮਾਇਆ (ਦਾ ਮੋਹ) ਤਿਆਗ ਦੇਂਦਾ ਹੈ, ਅਤੇ, ਆਤਮਕ ਅਡੋਲਤਾ ਵਿਚ ਹਰਿ-ਨਾਮ ਵਿਚ ਲੀਨ ਹੋ ਜਾਂਦਾ ਹੈ। (ਨਾਮ ਸਿਮਰਨ ਦੀ ਦਾਤਿ) ਉਹ ਪਰਮਾਤਮਾ ਆਪ ਹੀ ਕਰਦਾ ਹੈ, ਜਦੋਂ ਉਹ (ਇਹ ਦਾਤਿ) ਦੇਂਦਾ ਹੈ ਤਦੋਂ ਮਿਲਦੀ ਹੈ। ਹੇ ਭਾਈ! ਪਰਮਾਤਮਾ ਕਿਰਪਾ ਕਰੇ, ਤਾਂ ਉਸ ਦਾ ਨਾਮ ਸਿਮਰਿਆ ਜਾ ਸਕਦਾ ਹੈ।੧। Hukamnama

Amrit Kirtan App-is a collection of shabads (verses)

ਅੰਦਰਿ ਸਾਚਾ ਨੇਹੁ ਪੂਰੇ ਸਤਿਗੁਰੈ ਜੀਉ ॥ ਹਉ ਤਿਸੁ ਸੇਵੀ ਦਿਨੁ ਰਾਤਿ ਮੈ ਕਦੇ ਨ ਵੀਸਰੈ ਜੀਉ ॥ ਕਦੇ ਨ ਵਿਸਾਰੀ ਅਨਦਿਨੁ ਸਮ੍ਹ੍ਹਾਰੀ ਜਾ ਨਾਮੁ ਲਈ ਤਾ ਜੀਵਾ ॥ ਸ੍ਰਵਣੀ ਸੁਣੀ ਤ ਇਹੁ ਮਨੁ ਤ੍ਰਿਪਤੈ ਗੁਰਮੁਖਿ ਅੰਮ੍ਰਿਤੁ ਪੀਵਾ ॥ ਨਦਰਿ ਕਰੇ ਤਾ ਸਤਿਗੁਰੁ ਮੇਲੇ ਅਨਦਿਨੁ ਬਿਬੇਕ ਬੁਧਿ ਬਿਚਰੈ ॥ ਅੰਦਰਿ ਸਾਚਾ ਨੇਹੁ ਪੂਰੇ ਸਤਿਗੁਰੈ ॥੨॥ {ਪੰਨਾ 690}

ਪਦਅਰਥ: ਸਾਚਾ = ਸਦਾ-ਥਿਰ ਰਹਿਣ ਵਾਲਾ। ਨੇਹੁ = ਪ੍ਰੇਮ। ਪੂਰੇ ਸਤਿਗੁਰੈ = ਪੂਰੇ ਗੁਰੂ ਦੀ ਰਾਹੀਂ। ਹਉ = ਮੈਂ। ਤਿਸੁ = ਉਸ (ਪ੍ਰਭੂ) ਨੂੰ। ਸੇਵੀ = ਸੇਵੀਂ, ਮੈਂ ਸੇਂਵਦਾ ਹਾਂ। ਵੀਸਰੈ = ਭੁੱਲਦਾ। ਮੈ = ਮੈਨੂੰ। ਵਿਸਾਰੀ = ਵਿਸਾਰੀਂ, ਮੈਂ ਭੁਲਾਂਦਾ। ਸਮ੍ਹ੍ਹਾਰੀ = ਸਮ੍ਹ੍ਹਾਰੀਂ, ਮੈਂ ਸੰਭਾਲਦਾ। ਲਈ = ਲਈਂ। ਜੀਵਾ = ਜੀਵਾਂ। ਸ੍ਰਵਣੀ = ਕੰਨਾਂ ਨਾਲ। ਸੁਣੀ = ਸੁਣੀਂ। ਤ੍ਰਿਪਤੈ = ਰੱਜ ਜਾਂਦਾ ਹੈ। ਗੁਰਮੁਖਿ = ਗੁਰੂ ਦੀ ਸਰਨ ਪੈ ਕੇ। ਅੰਮ੍ਰਿਤੁ = ਆਤਮਕ ਜੀਵਨ ਦੇਣ ਵਾਲਾ ਨਾਮ = ਜਲ। ਪੀਵਾ = ਪੀਵਾਂ। ਬਿਬੇਕ = (ਚੰਗੇ ਮੰਦੇ ਦੀ) ਪਰਖ। ਬਿਚਰੈ = ਵਿਚਰਦੀ ਹੈ, ਵਰਤਦੀ ਹੈ।੨। Hukamnama

ਅਰਥ: ਹੇ ਭਾਈ! ਪੂਰੇ ਗੁਰੂ ਦੀ ਰਾਹੀਂ (ਮੇਰੇ) ਮਨ ਵਿਚ (ਪਰਮਾਤਮਾ ਨਾਲ) ਸਦਾ-ਥਿਰ ਰਹਿਣ ਵਾਲਾ ਪਿਆਰ ਬਣ ਗਿਆ ਹੈ। (ਗੁਰੂ ਦੀ ਕਿਰਪਾ ਨਾਲ) ਮੈਂ ਉਸ (ਪ੍ਰਭੂ) ਨੂੰ ਦਿਨ ਰਾਤ ਸਿਮਰਦਾ ਰਹਿੰਦਾ ਹਾਂ, ਮੈਨੂੰ ਉਹ ਕਦੇ ਭੀ ਨਹੀਂ ਭੁੱਲਦਾ। ਮੈਂ ਉਸ ਨੂੰ ਕਦੇ ਭੁਲਾਂਦਾ ਨਹੀਂ, ਮੈਂ ਹਰ ਵੇਲੇ (ਉਸ ਪ੍ਰਭੂ ਨੂੰ) ਹਿਰਦੇ ਵਿਚ ਵਸਾਈ ਰੱਖਦਾ ਹਾਂ। ਜਦੋਂ ਮੈਂ ਉਸ ਦਾ ਨਾਮ ਜਪਦਾ ਹਾਂ, ਤਦੋਂ ਮੈਨੂੰ ਆਤਮਕ ਜੀਵਨ ਪ੍ਰਾਪਤ ਹੁੰਦਾ ਹੈ। ਜਦੋਂ ਮੈਂ ਆਪਣੇ ਕੰਨਾਂ ਨਾਲ (ਹਰਿ-ਨਾਮ) ਸੁਣਦਾ ਹਾਂ ਤਦੋਂ (ਮੇਰਾ) ਇਹ ਮਨ (ਮਾਇਆ ਵਲੋਂ) ਰੱਜ ਜਾਂਦਾ ਹੈ। ਹੇ ਭਾਈ! ਮੈਂ ਗੁਰੂ ਦੀ ਸਰਨ ਪੈ ਕੇ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਪੀਂਦਾ ਰਹਿੰਦਾ ਹਾਂ (ਜਦੋਂ ਪ੍ਰਭੂ ਮਨੁੱਖ ਉਤੇ ਮੇਹਰ ਦੀ) ਨਿਗਾਹ ਕਰਦਾ ਹੈ, ਤਦੋਂ (ਉਸ ਨੂੰ) ਗੁਰੂ ਮਿਲਾਂਦਾ ਹੈ (ਤਦੋਂ ਹਰ ਵੇਲੇ ਉਸ ਮਨੁੱਖ ਦੇ ਅੰਦਰ) ਚੰਗੇ ਮੰਦੇ ਦੀ ਪਰਖ ਕਰ ਸਕਣ ਵਾਲੀ ਅਕਲ ਕੰਮ ਕਰਦੀ ਹੈ। ਹੇ ਭਾਈ! ਪੂਰੇ ਗੁਰੂ ਦੀ ਕਿਰਪਾ ਨਾਲ ਮੇਰੇ ਅੰਦਰ (ਪ੍ਰਭੂ ਨਾਲ) ਸਦਾ ਕਾਇਮ ਰਹਿਣ ਵਾਲਾ ਪਿਆਰ ਬਣ ਗਿਆ ਹੈ।੨। Hukamnama

The Life and Legacy of Guru Arjan Dev Ji

ਸਤਸੰਗਤਿ ਮਿਲੈ ਵਡਭਾਗਿ ਤਾ ਹਰਿ ਰਸੁ ਆਵਏ ਜੀਉ ॥ ਅਨਦਿਨੁ ਰਹੈ ਲਿਵ ਲਾਇ ਤ ਸਹਜਿ ਸਮਾਵਏ ਜੀਉ ॥ ਸਹਜਿ ਸਮਾਵੈ ਤਾ ਹਰਿ ਮਨਿ ਭਾਵੈ ਸਦਾ ਅਤੀਤੁ ਬੈਰਾਗੀ ॥ ਹਲਤਿ ਪਲਤਿ ਸੋਭਾ ਜਗ ਅੰਤਰਿ ਰਾਮ ਨਾਮਿ ਲਿਵ ਲਾਗੀ ॥ ਹਰਖ ਸੋਗ ਦੁਹਾ ਤੇ ਮੁਕਤਾ ਜੋ ਪ੍ਰਭੁ ਕਰੇ ਸੁ ਭਾਵਏ ॥ ਸਤਸੰਗਤਿ ਮਿਲੈ ਵਡਭਾਗਿ ਤਾ ਹਰਿ ਰਸੁ ਆਵਏ ਜੀਉ ॥੩॥ {ਪੰਨਾ 690}

ਪਦਅਰਥ: ਭਾਗਿ = ਭਾਗ ਨਾਲ, ਕਿਸਮਤ ਨਾਲ। ਰਸੁ = ਸੁਆਦ। ਆਵਏ = ਆਉਂਦਾ ਹੈ, ਆਵੈ। ਅਨਦਿਨੁ = ਹਰ ਰੋਜ਼, ਹਰ ਵੇਲੇ। ਲਿਵ = ਲਗਨ। ਸਮਾਵਏ = ਸਮਾਵੈ। ਮਨਿ = ਮਨ ਵਿਚ। ਭਾਵੈ = ਪਿਆਰਾ ਲੱਗਦਾ ਹੈ। ਅਤੀਤੁ = ਵਿਰਕਤ, ਮਾਇਆ ਦੇ ਮੋਹ ਤੋਂ ਪਾਰ ਲੰਘਿਆ ਹੋਇਆ। ਬੈਰਾਗੀ = ਨਿਰਮੋਹ। ਹਲਤਿ = ਇਸ ਲੋਕ ਵਿਚ {अत्र}। ਪਲਤਿ = {परत्र} ਪਰਲੋਕ ਵਿਚ। ਅੰਤਰਿ = ਵਿਚ। ਨਾਮਿ = ਨਾਮ ਵਿਚ। ਹਰਖ = ਖ਼ੁਸ਼ੀ। ਸੋਗ = ਗ਼ਮ। ਤੇ = ਤੋਂ। ਮੁਕਤਾ = ਸੁਤੰਤਰ। ਭਾਵਏ = ਭਾਵੈ।੩। Hukamnama

ਅਰਥ: (ਜਿਸ ਮਨੁੱਖ ਨੂੰ) ਵੱਡੀ ਕਿਸਮਤ ਨਾਲ ਸਾਧ ਸੰਗਤਿ ਪ੍ਰਾਪਤ ਹੋ ਜਾਂਦੀ ਹੈ, ਤਾਂ ਉਸ ਨੂੰ ਪਰਮਾਤਮਾ ਦੇ ਨਾਮ ਦਾ ਸੁਆਦ ਆਉਣ ਲੱਗ ਪੈਂਦਾ ਹੈ, ਉਹ ਹਰ ਵੇਲੇ (ਪ੍ਰਭੂ ਦੀ ਯਾਦ ਵਿਚ) ਸੁਰਤਿ ਜੋੜੀ ਰੱਖਦਾ ਹੈ, ਆਤਮਕ ਅਡੋਲਤਾ ਵਿਚ ਟਿਕਿਆ ਰਹਿੰਦਾ ਹੈ। ਜਦੋਂ ਮਨੁੱਖ ਆਤਮਕ ਅਡੋਲਤਾ ਵਿਚ ਲੀਨ ਹੋ ਜਾਂਦਾ ਹੈ, ਤਦੋਂ ਪਰਮਾਤਮਾ ਦੇ ਮਨ ਵਿਚ ਪਿਆਰਾ ਲੱਗਣ ਲੱਗ ਪੈਂਦਾ ਹੈ, ਤਦੋਂ ਮਾਇਆ ਦੇ ਮੋਹ ਤੋਂ ਪਰੇ ਲੰਘ ਜਾਂਦਾ ਹੈ, ਨਿਰਲੇਪ ਹੋ ਜਾਂਦਾ ਹੈ। ਇਸ ਲੋਕ ਵਿਚ, ਪਰਲੋਕ ਵਿਚ, ਸਾਰੇ ਸੰਸਾਰ ਵਿਚ ਉਸ ਦੀ ਸੋਭਾ ਹੋਣ ਲੱਗ ਪੈਂਦੀ ਹੈ, ਪਰਮਾਤਮਾ ਦੇ ਨਾਮ ਵਿਚ ਉਸ ਦੀ ਲਗਨ ਲੱਗੀ ਰਹਿੰਦੀ ਹੈ। ਉਹ ਮਨੁੱਖ ਖ਼ੁਸ਼ੀ ਗ਼ਮੀ ਦੋਹਾਂ ਤੋਂ ਸੁਤੰਤਰ ਹੋ ਜਾਂਦਾ ਹੈ, ਜੋ ਕੁਝ ਪਰਮਾਤਮਾ ਕਰਦਾ ਹੈ ਉਹ ਉਸ ਨੂੰ ਚੰਗਾ ਲੱਗਣ ਲੱਗ ਪੈਂਦਾ ਹੈ। ਹੇ ਭਾਈ! ਜਦੋਂ ਵੱਡੀ ਕਿਸਮਤ ਨਾਲ ਕਿਸੇ ਮਨੁੱਖ ਨੂੰ ਸਾਧ ਸੰਗਤਿ ਪ੍ਰਾਪਤ ਹੁੰਦੀ ਹੈ ਤਦੋਂ ਉਸ ਨੂੰ ਪਰਮਾਤਮਾ ਦੇ ਨਾਮ ਦਾ ਰਸ ਆਉਣ ਲੱਗ ਪੈਂਦਾ ਹੈ।੩। Hukamnama

ਦੂਜੈ ਭਾਇ ਦੁਖੁ ਹੋਇ ਮਨਮੁਖ ਜਮਿ ਜੋਹਿਆ ਜੀਉ ॥ ਹਾਇ ਹਾਇ ਕਰੇ ਦਿਨੁ ਰਾਤਿ ਮਾਇਆ ਦੁਖਿ ਮੋਹਿਆ ਜੀਉ ॥ ਮਾਇਆ ਦੁਖਿ ਮੋਹਿਆ ਹਉਮੈ ਰੋਹਿਆ ਮੇਰੀ ਮੇਰੀ ਕਰਤ ਵਿਹਾਵਏ ॥ ਜੋ ਪ੍ਰਭੁ ਦੇਇ ਤਿਸੁ ਚੇਤੈ ਨਾਹੀ ਅੰਤਿ ਗਇਆ ਪਛੁਤਾਵਏ ॥ ਬਿਨੁ ਨਾਵੈ ਕੋ ਸਾਥਿ ਨ ਚਾਲੈ ਪੁਤ੍ਰ ਕਲਤ੍ਰ ਮਾਇਆ ਧੋਹਿਆ ॥ ਦੂਜੈ ਭਾਇ ਦੁਖੁ ਹੋਇ ਮਨਮੁਖਿ ਜਮਿ ਜੋਹਿਆ ਜੀਉ ॥੪॥ {ਪੰਨਾ 690}

ਪਦਅਰਥ: ਦੂਜੈ ਭਾਇ = (ਪ੍ਰਭੂ ਤੋਂ ਬਿਨਾ) ਹੋਰ ਪਿਆਰ ਵਿਚ। ਮਨਮੁਖ = ਆਪਣੇ ਮਨ ਦੇ ਪਿਛੇ ਤੁਰਨ ਵਾਲਾ। ਜਮਿ = ਜਮ ਨੇ, ਮੌਤ ਨੇ, ਆਤਮਕ ਮੌਤ ਨੇ।ਜੋਹਿਆ = ਤੱਕ ਵਿਚ ਰੱਖਿਆ। ਦੁਖਿ = ਦੁੱਖ ਵਿਚ। ਮੋਹਿਆ = ਫਸਿਆ ਹੋਇਆ। ਰੋਹਿਆ = ਰੋਹ ਵਿਚ ਰਹਿੰਦਾ ਹੈ, ਕ੍ਰੋਧਵਾਨ। ਕਰਤ = ਕਰਦਿਆਂ। ਵਿਹਾਵਏ = ਵਿਹਾਵੈ, ਬੀਤ ਜਾਂਦੀ ਹੈ। ਦੇਇ = ਦੇਂਦਾ ਹੈ। ਤਿਸੁ = ਉਸ (ਪ੍ਰਭੂ) ਨੂੰ। ਕਲਤ੍ਰ = ਇਸਤ੍ਰੀ। ਧੋਹਿਆ = ਛਲ, ਧ੍ਰੋਹ, ਠੱਗੀ।੪। Hukamnama

ਅਰਥ: ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਨੂੰ ਆਤਮਕ ਮੌਤ ਨੇ ਸਦਾ ਆਪਣੀ ਤੱਕ ਵਿਚ ਰੱਖਿਆ ਹੋਇਆ ਹੈ, ਮਾਇਆ ਦੇ ਮੋਹ ਦੇ ਕਾਰਨ ਉਸ ਨੂੰ ਸਦਾ ਦੁੱਖ ਵਿਆਪਦਾ ਹੈ। ਉਹ ਦਿਨ ਰਾਤ ‘ਹਾਇ ਹਾਇ’ ਕਰਦਾ ਰਹਿੰਦਾ ਹੈ, ਮਾਇਆ ਦੇ ਦੁੱਖ ਵਿਚ ਫਸਿਆ ਰਹਿੰਦਾ ਹੈ। ਉਹ ਸਦਾ ਮਾਇਆ ਦੇ ਦੁੱਖ ਵਿਚ ਗ੍ਰਸਿਆ ਹੋਇਆ ਹਉਮੈ ਦੇ ਕਾਰਨ ਕ੍ਰੋਧਾਤੁਰ ਭੀ ਰਹਿੰਦਾ ਹੈ। ਉਸ ਦੀ ਸਾਰੀ ਉਮਰ ‘ਮੇਰੀ ਮਾਇਆ, ਮੇਰੀ ਮਾਇਆ’ ਕਰਦਿਆਂ ਲੰਘ ਜਾਂਦੀ ਹੈ। ਜੇਹੜਾ ਪਰਮਾਤਮਾ (ਉਸ ਨੂੰ ਸਭ ਕੁਝ) ਦੇ ਰਿਹਾ ਹੈ ਉਸ ਪਰਮਾਤਮਾ ਨੂੰ ਉਹ ਕਦੇ ਚੇਤੇ ਨਹੀਂ ਕਰਦਾ, ਆਖ਼ਰ ਜਦੋਂ ਇਥੋਂ ਤੁਰਦਾ ਹੈ ਤਾਂ ਪਛੁਤਾਂਦਾ ਹੈ। ਪੁੱਤਰ ਇਸਤ੍ਰੀ (ਆਦਿਕ)ਹਰਿ-ਨਾਮ ਤੋਂ ਬਿਨਾ ਕੋਈ ਭੀ (ਮਨੁੱਖ ਦੇ) ਨਾਲ ਨਹੀਂ ਜਾਂਦਾ, ਦੁਨੀਆ ਦੀ ਮਾਇਆ ਉਸ ਨੂੰ ਛਲ ਲੈਂਦੀ ਹੈ। ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਨੂੰ ਆਤਮਕ ਮੌਤ ਗ੍ਰਸੀ ਰੱਖਦੀ ਹੈ, ਮਾਇਆ ਦੇ ਮੋਹ ਦੇ ਕਾਰਨ ਉਸ ਨੂੰ ਸਦਾ ਦੁੱਖ ਵਿਆਪਦਾ ਹੈ।੪। Hukamnama

ਕਰਿ ਕਿਰਪਾ ਲੇਹੁ ਮਿਲਾਇ ਮਹਲੁ ਹਰਿ ਪਾਇਆ ਜੀਉ ॥ ਸਦਾ ਰਹੈ ਕਰ ਜੋੜਿ ਪ੍ਰਭੁ ਮਨਿ ਭਾਇਆ ਜੀਉ ॥ ਪ੍ਰਭੁ ਮਨਿ ਭਾਵੈ ਤਾ ਹੁਕਮਿ ਸਮਾਵੈ ਹੁਕਮੁ ਮੰਨਿ ਸੁਖੁ ਪਾਇਆ ॥ ਅਨਦਿਨੁ ਜਪਤ ਰਹੈ ਦਿਨੁ ਰਾਤੀ ਸਹਜੇ ਨਾਮੁ ਧਿਆਇਆ ॥ ਨਾਮੋ ਨਾਮੁ ਮਿਲੀ ਵਡਿਆਈ ਨਾਨਕ ਨਾਮੁ ਮਨਿ ਭਾਵਏ ॥ ਕਰਿ ਕਿਰਪਾ ਲੇਹੁ ਮਿਲਾਇ ਮਹਲੁ ਹਰਿ ਪਾਵਏ ਜੀਉ ॥੫॥੧॥ {ਪੰਨਾ 690}

ਪਦਅਰਥ: ਕਰਿ = ਕਰ ਕੇ। ਲੇਹੁ ਮਿਲਾਇ = (ਤੂੰ) ਮਿਲਾ ਲੈਂਦਾ ਹੈਂ। ਮਹਲੁ = ਹਜ਼ੂਰੀ, (ਚਰਨਾਂ ਵਿਚ) ਥਾਂ। ਹਰਿ = ਹੇ ਹਰੀ! ਕਰ = {ਬਹੁ-ਵਚਨ} ਦੋਵੇਂ ਹੱਥ। ਜੋੜਿ = ਜੋੜ ਕੇ। ਮਨਿ = (ਉਸ ਦੇ) ਮਨ ਵਿਚ। ਭਾਇਆ = ਪਿਆਰਾ ਲੱਗਾ। ਭਾਵੈ = ਪਿਆਰਾ ਲੱਗਦਾ ਹੈ। ਤਾ = ਤਦੋਂ। ਹੁਕਮਿ = ਹੁਕਮ ਵਿਚ। ਮੰਨਿ = ਮੰਨ ਕੇ। ਅਨਦਿਨੁ = {अनुदिनां} ਹਰ ਰੋਜ਼, ਹਰ ਵੇਲੇ। ਸਹਜੇ = ਸਹਜਿ, ਆਤਮਕ ਅਡੋਲਤਾ ਵਿਚ। ਨਾਮੋ ਨਾਮੁ = ਨਾਮ ਹੀ ਨਾਮ।੫। Hukamnama

ਅਰਥ: ਹੇ ਹਰੀ! ਜਿਸ ਮਨੁੱਖ ਨੂੰ ਤੂੰ (ਆਪਣੀ) ਕਿਰਪਾ ਕਰ ਕੇ (ਆਪਣੇ ਚਰਨਾਂ ਵਿਚ) ਜੋੜ ਲੈਂਦਾ ਹੈਂ, ਉਸ ਨੂੰ ਤੇਰੀ ਹਜ਼ੂਰੀ ਪ੍ਰਾਪਤ ਹੋ ਜਾਂਦੀ ਹੈ। (ਹੇ ਭਾਈ! ਉਹ ਮਨੁੱਖ ਪ੍ਰਭੂ ਦੀ ਹਜ਼ੂਰੀ ਵਿਚ) ਸਦਾ ਹੱਥ ਜੋੜ ਕੇ ਟਿਕਿਆ ਰਹਿੰਦਾ ਹੈ, ਉਸ ਨੂੰ (ਆਪਣੇ) ਮਨ ਵਿਚ ਪ੍ਰਭੂ ਪਿਆਰਾ ਲੱਗਦਾ ਹੈ। ਜਦੋਂ ਮਨੁੱਖ ਨੂੰ ਆਪਣੇ ਮਨ ਵਿਚ ਪ੍ਰਭੂ ਪਿਆਰਾ ਲੱਗਦਾ ਹੈ, ਤਦੋਂ ਉਹ ਪ੍ਰਭੂ ਦੀ ਰਜ਼ਾ ਵਿਚ ਟਿਕ ਜਾਂਦਾ ਹੈ, ਤੇ, ਹੁਕਮ ਮੰਨ ਕੇ ਆਤਮਕ ਆਨੰਦ ਮਾਣਦਾ ਹੈ। ਉਹ ਮਨੁੱਖ ਹਰ ਵੇਲੇ ਦਿਨ ਰਾਤ ਪਰਮਾਤਮਾ ਦਾ ਨਾਮ ਜਪਦਾ ਰਹਿੰਦਾ ਹੈ, ਆਤਮਕ ਅਡੋਲਤਾ ਵਿਚ ਟਿਕ ਕੇ ਉਹ ਹਰਿ-ਨਾਮ ਸਿਮਰਦਾ ਰਹਿੰਦਾ ਹੈ। ਹੇ ਨਾਨਕ! ਪਰਮਾਤਮਾ ਦਾ (ਹਰ ਵੇਲੇ) ਨਾਮ-ਸਿਮਰਨ (ਹੀ) ਉਸ ਨੂੰ ਵਡਿਆਈ ਮਿਲੀ ਰਹਿੰਦੀ ਹੈ, ਪ੍ਰਭੂ ਦਾ ਨਾਮ (ਉਸ ਨੂੰ ਆਪਣੇ) ਮਨ ਵਿਚ ਪਿਆਰਾ ਲੱਗਦਾ ਹੈ। ਹੇ ਹਰੀ! (ਆਪਣੀ) ਕਿਰਪਾ ਕਰ ਕੇ (ਜਿਸ ਮਨੁੱਖ ਨੂੰ ਤੂੰ ਆਪਣੇ ਚਰਨਾਂ ਵਿਚ) ਜੋੜ ਲੈਂਦਾ ਹੈਂ, ਉਸ ਨੂੰ ਤੇਰੀ ਹਜ਼ੂਰੀ ਪ੍ਰਾਪਤ ਹੋ ਜਾਂਦੀ ਹੈ।੫।੧। Hukamnama

Amrit Vele Da Hukamnama Sri Darbar Sahib In Hindi

धनासरी छंत महला ४ घरु १ ੴ सतिगुर प्रसादि ॥ हरि जीउ क्रिपा करे ता नामु धिआईऐ जीउ ॥ सतिगुरु मिलै सुभाइ सहजि गुण गाईऐ जीउ ॥ गुण गाइ विगसै सदा अनदिनु जा आपि साचे भावए ॥ अहंकारु हउमै तजै माइआ सहजि नामि समावए ॥ आपि करता करे सोई आपि देइ त पाईऐ ॥ हरि जीउ क्रिपा करे ता नामु धिआईऐ जीउ ॥१॥ {पन्ना 690}

पद्अर्थ: धिआईअै = सिमरा जा सकता है। सुभाइ = प्रेम में। सहजि = आत्मिक अडोलता में। गाईअै = गा सकते हैं। विगसै = पुल्कित रहता है, खिला रहता है। गाइ = गा के। अनदिनु = हर रोज, हर वक्त। साचे भावऐ = सदा कायम रहने वाले परमात्मा को अच्छा लगे। भावऐ = अच्छा लगे। नामि = नाम में। समावऐ = समा जाता है। देइ = देता है। त = तब, तो।1। Hukamnama

अर्थ: हे भाई! अगर परमात्मा खुद कृपा करे, तो उसका नाम सिमरा जा सकता है। अगर गुरू मिल जाए, तो (प्रभू के) प्रेम में (लीन हो के) आत्मिक अडोलता में (टिक के) परमात्मा के गुण गा सकते हैं। (परमात्मा के) गुण गा के (मनुष्य) सदा हर वक्त खिला रहता है, (पर ये तब ही हो सकता है) जब सदा कायम रहने वाले परमात्मा को स्वयं (ये मेहर करनी) पसंद आए। (गुणगान की बरकति से मनुष्य) अहंकार, अहम्, माया (का मोह) त्याग देता है, और आत्मिक अडोलता में हरी-नाम में लीन हो जाता है। (नाम-सिमरन की दाति) वह परमात्मा खुद ही देता है, जब वह (ये दाति) देता है तब ही मिलती है। हे भाई! परमात्मा कृपा करे, तो उसका नाम सिमरा जा सकता है।1। Hukamnama

अंदरि साचा नेहु पूरे सतिगुरै जीउ ॥ हउ तिसु सेवी दिनु राति मै कदे न वीसरै जीउ ॥ कदे न विसारी अनदिनु सम्हारी जा नामु लई ता जीवा ॥ स्रवणी सुणी त इहु मनु त्रिपतै गुरमुखि अम्रितु पीवा ॥ नदरि करे ता सतिगुरु मेले अनदिनु बिबेक बुधि बिचरै ॥ अंदरि साचा नेहु पूरे सतिगुरै ॥२॥ {पन्ना 690}

पद्अर्थ: साचा = सदा स्थिर रहने वाला। नेहु = प्रेम। पूरे सतिगुरै = पूरे सतिगुरू के माध्यम से। हउ = मैं। तिसु = उस (प्रभू) को। सेवी = मैं सेवता हूँ। वीसरै = भूलता। मैं = मुझे। विसारी = मैं भूलाता। समारी = मैं संभालता। लई = लूँ। जीवा = जीऊँ। स्रवणी = श्रवणी, कानों से। सुणी = सुनी। त्रिपतै = तृप्त हो जाता है। गुरमुखि = गुरू की शरण पड़ कर। अंम्रितु = आत्मिक जीवन देने वाला नाम-जल। पीवा = पीऊँ। बिबेक = (अच्छे बुरे की) परख। बिचरै = विचरती है। Hukamnama

अर्थ: हे भाई! पूरे गुरू के द्वारा (मेरे) मन में (परमात्मा से) सदा-स्थिर रहने वाला प्यार बन गया है। (गुरू की कृपा से) मैं उस (प्रभू) को दिन-रात सिमरता रहता हूँ, मुझे वह कभी नहीं भूलता। मैं उसे कभी भी भुलाता नहीं, मैं हर वक्त (उस प्रभू को) हृदय में बसाए रखता हूँ। जब मैं उसका नाम जपता हूँ, तब मुझे आत्मिक जीवन प्राप्त होता है। जब मैं अपने कानों से (हरी नाम) सुनता हूँ तब (मेरा) ये मन (माया की ओर से) अघा जाता है। हे भाई! मैं गुरू की शरण पड़ कर आत्मिक जीवन देने वाला नाम-जल पीता रहता हूँ (जब प्रभू मनुष्य पर मेहर की) निगाह करता है, तब (उसको) गुरू मिलाता है (तब हर समय उस मनुष्य के अंदर) अच्छे-बुरे की परख कर सकने वाली अक्ल काम करती है। हे भाई! पूरे गुरू की कृपा से मेरे अंदर (प्रभू से) सदा कायम रहने वाला प्यार बन गया है।2। Hukamnama

सतसंगति मिलै वडभागि ता हरि रसु आवए जीउ ॥ अनदिनु रहै लिव लाइ त सहजि समावए जीउ ॥ सहजि समावै ता हरि मनि भावै सदा अतीतु बैरागी ॥ हलति पलति सोभा जग अंतरि राम नामि लिव लागी ॥ हरख सोग दुहा ते मुकता जो प्रभु करे सु भावए ॥ सतसंगति मिलै वडभागि ता हरि रसु आवए जीउ ॥३॥ {पन्ना 690}

पद्अर्थ: भागि = किस्मत से। रसु = स्वाद। आवऐ = आता है। अनदिनु = हर रोज, हर समय। लिव = लगन। समावऐ = समावै। मनि = मन में। भावै = प्यारा लगता है। अतीतु = विरक्त, माया के मोह से पार लंघा हुआ। बैरागी = निर्मोह। हलति = अत्र, इस लोक में। पलति = परत्र, परलोक में। अंतरि = में। नामि = नाम में। हरख = खुशी। सोग = ग़म। ते = से। मुकता = स्वतंत्र। भावऐ = भाए।3। Hukamnama

अर्थ: (जिस मनुष्य को) बड़ी किस्मत से साध-संगति प्राप्त हो जाती है, तो उसको परमात्मा के नाम का स्वाद आने लग जाता है, वह हर वक्त (प्रभू की याद में) सुरति जोड़े रखता है, आत्मिक अडोलता में टिका रहता है। जब मनुष्य आत्मिक अडोलता में लीन हो जाता है, तब परमात्मा को प्यारा लगने लग जाता है, तब माया के मोह से परे लांघ जाता है, निर्लिप हो जाता है। इस लोक में, परलोक में, सारे संसार में उसकी शोभा होने लग जाती है, परमात्मा के नाम में उसकी लगन लगी रहती है। वह मनुष्य खुशी-ग़मी दोनों से स्वतंत्र हो जाता है, जो कुछ परमात्मा करता है वह उसको अच्छा लगने लगता है। हे भाई! जब बड़ी किस्मत से किसी मनुष्य को साध-संगति प्राप्त होती है तब उसको परमात्मा के नाम का रस आने लग पड़ता है।3। Hukamnama

दूजै भाइ दुखु होइ मनमुख जमि जोहिआ जीउ ॥ हाइ हाइ करे दिनु राति माइआ दुखि मोहिआ जीउ ॥ माइआ दुखि मोहिआ हउमै रोहिआ मेरी मेरी करत विहावए ॥ जो प्रभु देइ तिसु चेतै नाही अंति गइआ पछुतावए ॥ बिनु नावै को साथि न चालै पुत्र कलत्र माइआ धोहिआ ॥ दूजै भाइ दुखु होइ मनमुखि जमि जोहिआ जीउ ॥४॥ {पन्ना 690}

पद्अर्थ: दूजै भाइ = (प्रभू के बिना) और ही प्यार में। मनमुख = अपने मन के पीछे चलने वाला। जमि = जम ने, मौत ने, आत्मिक मौत ने। जोहिआ = ताक में रखा, निगाह में रखा। दुखि = दुख में। मोहिआ = फसा हुआ। रोहिआ = रोह में रहता है, क्रोध वान। करत = करते हुए। विहावऐ = बीत जाती है। देइ = देता है। तिसु = उस (प्रभू) को। कलत्र = स्त्री। धोहिआ = छल, ध्रोह, ठॅगी।4। Hukamnama

अर्थ: हे भाई! अपने मन के पीछे चलने वाले मनुष्य को आत्मिक मौत ने सदा अपनी निगाह तले रखा हुआ है, माया के मोह के कारण उसे सदा दुख व्यापता है। वह दिन रात ‘हाय हाय’ करता रहता है, माया के दुख में फंसा रहता है। वह सदा माया के दुख में ग्रसा हुआ अहंम् के कारण क्रोधातुर भी रहता है। उसकी सारी उम्र ‘मेरी माया मेरी माया’ करते हुए बीत जाती है। जो परमात्मा (उसे सब कुछ) दे रहा है उस परमात्मा को वह कभी याद नहीं करता, आखिर में जब यहाँ से चलता है तो पछताता है। पुत्र, स्त्री (आदि) हरी-नाम के बिना कोई (मनुष्य के) साथ नहीं जाता, दुनिया की माया उसे छल लेती है। हे भाई! अपने मन के पीछे चलने वाले मनुष्य को आत्मिक मौत ग्रसे रखती है, माया के कारण उस को सदा दुख व्यापता है।4 Hukamnama

करि किरपा लेहु मिलाइ महलु हरि पाइआ जीउ ॥ सदा रहै कर जोड़ि प्रभु मनि भाइआ जीउ ॥ प्रभु मनि भावै ता हुकमि समावै हुकमु मंनि सुखु पाइआ ॥ अनदिनु जपत रहै दिनु राती सहजे नामु धिआइआ ॥ नामो नामु मिली वडिआई नानक नामु मनि भावए ॥ करि किरपा लेहु मिलाइ महलु हरि पावए जीउ ॥५॥१॥ {पन्ना 690}

पद्अर्थ: करि = कर के। लेहु मिलाइ = (तू) मिला लेता है। महलु = हजूरी, (चरनों में) जगह। हरि = हे हरी! कर = (बहुवचन) दोनों हाथ। जोड़ि = जोड़ के। मनि = (उसके) मन में। भाइआ = भाया, प्यारा लगा। भावै = प्यारा लगता है। ता = तब। हुकमि = हुकम में। मंनि = मान के। अनदिनु = हर रोज, हर वक्त। सहजे = सहज, आत्मिक अडोलता में। नामो नामु = नाम ही नाम।5। Hukamnama

अर्थ: हे हरी! जिस मनुष्य को तू (अपनी) कृपा करके (अपने चरणों में) जोड़ लेता है, उसको तेरी हजूरी प्राप्त हो जाती है। (हे भाई! वह मनुष्य प्रभू की हजूरी में) सदा हाथ जोड़ के टिका रहता है, उसको (अपने) मन में प्रभू प्यारा लगता है। जब मनुष्य को अपने मन में प्रभू प्यारा लगने लगता है, तब वह प्रभू की रजा में टिक जाता है, और हुकम मान के आत्मिक आनंद लेता है। वह मनुष्य हर वक्त दिन रात परमात्मा का नाम जपता रहता है, आत्मिक अडोलता में टिक के वह हरी-नाम सिमरता रहता है। हे नानक! परमात्मा का (हर वक्त) नाम-सिमरने से (ही) उसको वडिआई मिली रहती है, प्रभू का नाम (उसको अपने) मन में प्यारा लगता है। हे हरी! (अपनी) कृपा करके (जिस मनुष्य को तू अपने चरनों में) जोड़ लेता है, उसको तेरी हजूरी प्राप्त हो जाती है।5।1। Hukamnama


ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

July 2024
M T W T F S S
1234567
891011121314
15161718192021
22232425262728
293031  

Leave a Comment