Hukamnama Sahib
AMRIT VELE DA HUKAMNAMA SRI DARBAR SAHIB, AMRITSAR, ANG 725, 03-June-2024
Table of Contents
ਤਿਲੰਗ ਮਹਲਾ ੪ ॥ ਹਰਿ ਕੀਆ ਕਥਾ ਕਹਾਣੀਆ ਗੁਰਿ ਮੀਤਿ ਸੁਣਾਈਆ ॥ ਬਲਿਹਾਰੀ ਗੁਰ ਆਪਣੇ ਗੁਰ ਕਉ ਬਲਿ ਜਾਈਆ ॥੧॥ ਆਇ ਮਿਲੁ ਗੁਰਸਿਖ ਆਇ ਮਿਲੁ ਤੂ ਮੇਰੇ ਗੁਰੂ ਕੇ ਪਿਆਰੇ ॥ ਰਹਾਉ ॥ ਹਰਿ ਕੇ ਗੁਣ ਹਰਿ ਭਾਵਦੇ ਸੇ ਗੁਰੂ ਤੇ ਪਾਏ ॥ ਜਿਨ ਗੁਰ ਕਾ ਭਾਣਾ ਮੰਨਿਆ ਤਿਨ ਘੁਮਿ ਘੁਮਿ ਜਾਏ ॥੨॥ ਜਿਨ ਸਤਿਗੁਰੁ ਪਿਆਰਾ ਦੇਖਿਆ ਤਿਨ ਕਉ ਹਉ ਵਾਰੀ ॥ ਜਿਨ ਗੁਰ ਕੀ ਕੀਤੀ ਚਾਕਰੀ ਤਿਨ ਸਦ ਬਲਿਹਾਰੀ ॥੩॥ ਹਰਿ ਹਰਿ ਤੇਰਾ ਨਾਮੁ ਹੈ ਦੁਖ ਮੇਟਣਹਾਰਾ ॥ ਗੁਰ ਸੇਵਾ ਤੇ ਪਾਈਐ ਗੁਰਮੁਖਿ ਨਿਸਤਾਰਾ ॥੪॥ ਜੋ ਹਰਿ ਨਾਮੁ ਧਿਆਇਦੇ ਤੇ ਜਨ ਪਰਵਾਨਾ ॥ ਤਿਨ ਵਿਟਹੁ ਨਾਨਕੁ ਵਾਰਿਆ ਸਦਾ ਸਦਾ ਕੁਰਬਾਨਾ ॥੫॥ ਸਾ ਹਰਿ ਤੇਰੀ ਉਸਤਤਿ ਹੈ ਜੋ ਹਰਿ ਪ੍ਰਭ ਭਾਵੈ ॥ ਜੋ ਗੁਰਮੁਖਿ ਪਿਆਰਾ ਸੇਵਦੇ ਤਿਨ ਹਰਿ ਫਲੁ ਪਾਵੈ ॥੬॥ ਜਿਨਾ ਹਰਿ ਸੇਤੀ ਪਿਰਹੜੀ ਤਿਨਾ ਜੀਅ ਪ੍ਰਭ ਨਾਲੇ ॥ ਓਇ ਜਪਿ ਜਪਿ ਪਿਆਰਾ ਜੀਵਦੇ ਹਰਿ ਨਾਮੁ ਸਮਾਲੇ ॥੭॥ ਜਿਨ ਗੁਰਮੁਖਿ ਪਿਆਰਾ ਸੇਵਿਆ ਤਿਨ ਕਉ ਘੁਮਿ ਜਾਇਆ ॥ ਓਇ ਆਪਿ ਛੁਟੇ ਪਰਵਾਰ ਸਿਉ ਸਭੁ ਜਗਤੁ ਛਡਾਇਆ ॥੮॥ ਗੁਰਿ ਪਿਆਰੈ ਹਰਿ ਸੇਵਿਆ ਗੁਰੁ ਧੰਨੁ ਗੁਰੁ ਧੰਨੋ ॥ ਗੁਰਿ ਹਰਿ ਮਾਰਗੁ ਦਸਿਆ ਗੁਰ ਪੁੰਨੁ ਵਡ ਪੁੰਨੋ ॥੯॥ ਜੋ ਗੁਰਸਿਖ ਗੁਰੁ ਸੇਵਦੇ ਸੇ ਪੁੰਨ ਪਰਾਣੀ ॥ ਜਨੁ ਨਾਨਕੁ ਤਿਨ ਕਉ ਵਾਰਿਆ ਸਦਾ ਸਦਾ ਕੁਰਬਾਣੀ ॥੧੦॥ ਗੁਰਮੁਖਿ ਸਖੀ ਸਹੇਲੀਆ ਸੇ ਆਪਿ ਹਰਿ ਭਾਈਆ ॥ ਹਰਿ ਦਰਗਹ ਪੈਨਾਈਆ ਹਰਿ ਆਪਿ ਗਲਿ ਲਾਈਆ ॥੧੧॥ ਜੋ ਗੁਰਮੁਖਿ ਨਾਮੁ ਧਿਆਇਦੇ ਤਿਨ ਦਰਸਨੁ ਦੀਜੈ ॥ ਹਮ ਤਿਨ ਕੇ ਚਰਣ ਪਖਾਲਦੇ ਧੂੜਿ ਘੋਲਿ ਘੋਲਿ ਪੀਜੈ ॥੧੨॥ ਪਾਨ ਸੁਪਾਰੀ ਖਾਤੀਆ ਮੁਖਿ ਬੀੜੀਆ ਲਾਈਆ ॥ ਹਰਿ ਹਰਿ ਕਦੇ ਨ ਚੇਤਿਓ ਜਮਿ ਪਕੜਿ ਚਲਾਈਆ ॥੧੩॥ ਜਿਨ ਹਰਿ ਨਾਮਾ ਹਰਿ ਚੇਤਿਆ ਹਿਰਦੈ ਉਰਿ ਧਾਰੇ ॥ ਤਿਨ ਜਮੁ ਨੇੜਿ ਨ ਆਵਈ ਗੁਰਸਿਖ ਗੁਰ ਪਿਆਰੇ ॥੧੪॥ ਹਰਿ ਕਾ ਨਾਮੁ ਨਿਧਾਨੁ ਹੈ ਕੋਈ ਗੁਰਮੁਖਿ ਜਾਣੈ ॥ ਨਾਨਕ ਜਿਨ ਸਤਿਗੁਰੁ ਭੇਟਿਆ ਰੰਗਿ ਰਲੀਆ ਮਾਣੈ ॥੧੫॥ ਸਤਿਗੁਰੁ ਦਾਤਾ ਆਖੀਐ ਤੁਸਿ ਕਰੇ ਪਸਾਓ ॥ ਹਉ ਗੁਰ ਵਿਟਹੁ ਸਦ ਵਾਰਿਆ ਜਿਨਿ ਦਿਤੜਾ ਨਾਓ ॥੧੬॥ ਸੋ ਧੰਨੁ ਗੁਰੂ ਸਾਬਾਸਿ ਹੈ ਹਰਿ ਦੇਇ ਸਨੇਹਾ ॥ ਹਉ ਵੇਖਿ ਵੇਖਿ ਗੁਰੂ ਵਿਗਸਿਆ ਗੁਰ ਸਤਿਗੁਰ ਦੇਹਾ ॥੧੭॥ ਗੁਰ ਰਸਨਾ ਅੰਮ੍ਰਿਤੁ ਬੋਲਦੀ ਹਰਿ ਨਾਮਿ ਸੁਹਾਵੀ ॥ ਜਿਨ ਸੁਣਿ ਸਿਖਾ ਗੁਰੁ ਮੰਨਿਆ ਤਿਨਾ ਭੁਖ ਸਭ ਜਾਵੀ ॥੧੮॥ ਹਰਿ ਕਾ ਮਾਰਗੁ ਆਖੀਐ ਕਹੁ ਕਿਤੁ ਬਿਧਿ ਜਾਈਐ ॥ ਹਰਿ ਹਰਿ ਤੇਰਾ ਨਾਮੁ ਹੈ ਹਰਿ ਖਰਚੁ ਲੈ ਜਾਈਐ ॥੧੯॥ ਜਿਨ ਗੁਰਮੁਖਿ ਹਰਿ ਆਰਾਧਿਆ ਸੇ ਸਾਹ ਵਡ ਦਾਣੇ ॥ ਹਉ ਸਤਿਗੁਰ ਕਉ ਸਦ ਵਾਰਿਆ ਗੁਰ ਬਚਨਿ ਸਮਾਣੇ ॥੨੦॥ ਤੂ ਠਾਕੁਰੁ ਤੂ ਸਾਹਿਬੋ ਤੂਹੈ ਮੇਰਾ ਮੀਰਾ ॥ ਤੁਧੁ ਭਾਵੈ ਤੇਰੀ ਬੰਦਗੀ ਤੂ ਗੁਣੀ ਗਹੀਰਾ ॥੨੧॥ ਆਪੇ ਹਰਿ ਇਕ ਰੰਗੁ ਹੈ ਆਪੇ ਬਹੁ ਰੰਗੀ ॥ ਜੋ ਤਿਸੁ ਭਾਵੈ ਨਾਨਕਾ ਸਾਈ ਗਲ ਚੰਗੀ ॥੨੨॥੨॥ “Amrit Vele Da Hukamnama”
ਅਰਥ: ਤਿਲੰਗ ਮਹਲਾ ੪ ॥ ਹੇ ਗੁਰਸਿੱਖ! ਮਿੱਤਰ ਗੁਰੂ ਨੇ (ਮੈਨੂੰ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਸੁਣਾਈਆਂ ਹਨ । ਮੈਂ ਆਪਣੇ ਗੁਰੂ ਤੋਂ ਮੁੜ ਮੁੜ ਸਦਕੇ ਕੁਰਬਾਨ ਜਾਂਦਾ ਹਾਂ ।੧। ਹੇ ਮੇਰੇ ਗੁਰੂ ਦੇ ਪਿਆਰੇ ਸਿੱਖ! ਮੈਨੂੰ ਆ ਕੇ ਮਿਲ, ਮੈਨੂੰ ਆ ਕੇ ਮਿਲ ।ਰਹਾਉ। ਹੇ ਗੁਰਸਿੱਖ! ਪਰਮਾਤਮਾ ਦੇ ਗੁਣ (ਗਾਉਣੇ) ਪਰਮਾਤਮਾ ਨੂੰ ਪਸੰਦ ਆਉਂਦੇ ਹਨ । ਮੈਂ ਉਹ ਗੁਣ (ਗਾਉਣੇ) ਗੁਰੂ ਪਾਸੋਂ ਸਿੱਖੇ ਹਨ । ਮੈਂ ਉਹਨਾਂ (ਵਡ-ਭਾਗੀਆਂ ਤੋਂ) ਮੁੜ ਮੁੜ ਕੁਰਬਾਨ ਜਾਂਦਾ ਹਾਂ, ਜਿਨ੍ਹਾਂ ਨੇ ਗੁਰੂ ਦੇ ਹੁਕਮ ਨੂੰ (ਮਿੱਠਾ ਕਰ ਕੇ) ਮੰਨਿਆ ਹੈ ।੨। ਹੇ ਗੁਰਸਿੱਖ! ਮੈਂ ਉਹਨਾਂ ਤੋਂ ਸਦਕੇ ਜਾਂਦਾ ਹਾਂ ਸਦਾ ਸਦਕੇ ਜਾਂਦਾ ਹਾਂ, ਜਿਨ੍ਹਾਂ ਪਿਆਰੇ ਗੁਰੂ ਦਾ ਦਰਸਨ ਕੀਤਾ ਹੈ, ਜਿਨ੍ਹਾਂ ਗੁਰੂ ਦੀ (ਦੱਸੀ) ਸੇਵਾ ਕੀਤੀ ਹੈ ।੩। ਹੇ ਹਰੀ! ਤੇਰਾ ਨਾਮ ਸਾਰੇ ਦੁੱਖ ਦੂਰ ਕਰਨ ਦੇ ਸਮਰੱਥ ਹੈ, (ਪਰ ਇਹ ਨਾਮ) ਗੁਰੂ ਦੀ ਸਰਨ ਪਿਆਂ ਹੀ ਮਿਲਦਾ ਹੈ । ਗੁਰੂ ਦੇ ਸਨਮੁਖ ਰਿਹਾਂ ਹੀ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਸਕੀਦਾ ਹੈ ।੪। ਹੇ ਗੁਰਸਿੱਖ! ਜੇਹੜੇ ਮਨੁੱਖ ਪਰਮਾਤਮਾ ਦਾ ਨਾਮ ਸਿਮਰਦੇ ਹਨ, ਉਹ ਮਨੁੱਖ (ਪਰਮਾਤਮਾ ਦੀ ਹਜ਼ੂਰੀ ਵਿਚ) ਕਬੂਲ ਹੋ ਜਾਂਦੇ ਹਨ । ਨਾਨਕ ਉਹਨਾਂ ਮਨੁੱਖਾਂ ਤੋਂ ਕੁਰਬਾਨ ਜਾਂਦਾ ਹੈ, ਸਦਾ ਸਦਕੇ ਜਾਂਦਾ ਹੈ ।੫। ਹੇ ਹਰੀ! ਹੇ ਪ੍ਰਭੂ! ਉਹੀ ਸਿਫ਼ਤਿ-ਸਾਲਾਹ ਤੇਰੀ ਸਿਫ਼ਤਿ-ਸਾਲਾਹ ਕਹੀ ਜਾ ਸਕਦੀ ਹੈ ਜੇਹੜੀ ਤੈਨੂੰ ਪਸੰਦ ਆ ਜਾਂਦੀ ਹੈ । (ਹੇ ਭਾਈ!) ਜੇਹੜੇ ਮਨੁੱਖ ਗੁਰੂ ਦੇ ਸਨਮੁਖ ਹੋ ਕੇ ਪਿਆਰੇ ਪ੍ਰਭੂ ਦੀ ਸੇਵਾ-ਭਗਤੀ ਕਰਦੇ ਹਨ, ਉਹਨਾਂ ਨੂੰ ਪ੍ਰਭੂ (ਸੁਖ-) ਫਲ ਦੇਂਦਾ ਹੈ ।੬। ਹੇ ਭਾਈ! ਜਿਨ੍ਹਾਂ ਮਨੁੱਖਾਂ ਦਾ ਪਰਮਾਤਮਾ ਨਾਲ ਪਿਆਰ ਪੈ ਜਾਂਦਾ ਹੈ, ਉਹਨਾਂ ਦੇ ਦਿਲ (ਸਦਾ) ਪ੍ਰਭੂ (ਦੇ ਚਰਨਾਂ) ਨਾਲ ਹੀ (ਜੁੜੇ ਰਹਿੰਦੇ) ਹਨ । ਉਹ ਮਨੁੱਖ ਪਿਆਰੇ ਪ੍ਰਭੂ ਨੂੰ ਸਦਾ ਸਿਮਰ ਸਿਮਰ ਕੇ, ਪ੍ਰਭੂ ਦਾ ਨਾਮ ਹਿਰਦੇ ਵਿਚ ਸੰਭਾਲ ਕੇ ਆਤਮਕ ਜੀਵਨ ਹਾਸਲ ਕਰਦੇ ਹਨ ।੭। ਹੇ ਭਾਈ! ਮੈਂ ਉਹਨਾਂ ਮਨੁੱਖਾਂ ਤੋਂ ਸਦਕੇ ਜਾਂਦਾ ਹਾਂ, ਜਿਨ੍ਹਾਂ ਨੇ ਗੁਰੂ ਦੀ ਸਰਨ ਪੈ ਕੇ ਪਿਆਰੇ ਪ੍ਰਭੂ ਦੀ ਸੇਵਾ-ਭਗਤੀ ਕੀਤੀ ਹੈ । ਉਹ ਮਨੁੱਖ ਆਪ (ਆਪਣੇ) ਪਰਵਾਰ ਸਮੇਤ (ਸੰਸਾਰ-ਸਮੁੰਦਰ ਦੇ ਵਿਕਾਰਾਂ ਤੋਂ) ਬਚ ਗਏ, ਉਹਨਾਂ ਸਾਰਾ ਸੰਸਾਰ ਭੀ ਬਚਾ ਲਿਆ ਹੈ ।੮। ਹੇ ਭਾਈ! ਗੁਰੂ ਸਲਾਹੁਣ-ਜੋਗ ਹੈ, ਗੁਰੂ ਸਲਾਹੁਣ-ਜੋਗ ਹੈ, ਪਿਆਰੇ ਗੁਰੂ ਦੀ ਰਾਹੀਂ (ਹੀ) ਮੈਂ ਪਰਮਾਤਮਾ ਦੀ ਸੇਵਾ-ਭਗਤੀ ਸ਼ੁਰੂ ਕੀਤੀ ਹੈ । ਮੈਨੂੰ ਗੁਰੂ ਨੇ (ਹੀ) ਪਰਮਾਤਮਾ (ਦੇ ਮਿਲਾਪ) ਦਾ ਰਸਤਾ ਦੱਸਿਆ ਹੈ । ਗੁਰੂ ਦਾ (ਮੇਰੇ ਉਤੇ ਇਹ) ਉਪਕਾਰ ਹੈ, ਵੱਡਾ ਉਪਕਾਰ ਹੈ ।੯। ਹੇ ਭਾਈ! ਗੁਰੂ ਦੇ ਜੇਹੜੇ ਸਿੱਖ ਗੁਰੂ ਦੀ (ਦੱਸੀ) ਸੇਵਾ ਕਰਦੇ ਹਨ, ਉਹ ਭਾਗਾਂ ਵਾਲੇ ਹੋ ਗਏ ਹਨ । ਦਾਸ ਨਾਨਕ ਉਹਨਾਂ ਤੋਂ ਸਦਕੇ ਜਾਂਦਾ ਹੈ, ਸਦਾ ਹੀ ਕੁਰਬਾਨ ਜਾਂਦਾ ਹੈ ।੧੦। ਹੇ ਭਾਈ! ਗੁਰੂ ਦੀ ਸਰਨ ਪੈ ਕੇ (ਪਰਸਪਰ ਪ੍ਰੇਮ ਨਾਲ ਰਹਿਣ ਵਾਲੀਆਂ ਸਤ-ਸੰਗੀ) ਸਹੇਲੀਆਂ (ਐਸੀਆਂ ਹੋ ਜਾਂਦੀਆਂ ਹਨ ਕਿ) ਉਹ ਆਪ ਪ੍ਰਭੂ ਨੂੰ ਪਿਆਰੀਆਂ ਲੱਗਦੀਆਂ ਹਨ । ਪਰਮਾਤਮਾ ਦੀ ਹਜ਼ੂਰੀ ਵਿਚ ਉਹਨਾਂ ਨੂੰ ਆਦਰ ਮਿਲਦਾ ਹੈ, ਪਰਮਾਤਮਾ ਨੇ ਉਹਨਾਂ ਨੂੰ ਆਪ ਆਪਣੇ ਗਲ ਨਾਲ (ਸਦਾ) ਲਾ ਲਿਆ ਹੈ ।੧੧। ਹੇ ਪ੍ਰਭੂ! ਜੇਹੜੇ ਮਨੁੱਖ ਗੁਰੂ ਦੀ ਸਰਨ ਪੈ ਕੇ (ਤੇਰਾ) ਨਾਮ ਸਿਮਰਦੇ ਹਨ, ਉਹਨਾਂ ਦਾ ਮੈਨੂੰ ਦਰਸਨ ਬਖ਼ਸ਼ । ਮੈਂ ਉਹਨਾਂ ਦੇ ਚਰਨ ਧੋਂਦਾ ਰਹਾਂ, ਤੇ, ਉਹਨਾਂ ਦੀ ਚਰਨ-ਧੂੜ ਘੋਲ ਘੋਲ ਕੇ ਪੀਂਦਾ ਰਹਾਂ ।੧੨। ਹੇ ਭਾਈ! ਜੇਹੜੀਆਂ ਜੀਵ-ਇਸਤ੍ਰੀਆਂ ਪਾਨ ਸੁਪਾਰੀ ਆਦਿਕ ਖਾਂਦੀਆਂ ਰਹਿੰਦੀਆਂ ਹਨ, ਮੂੰਹ ਵਿਚ ਪਾਨ ਚਬਾਂਦੀਆਂ ਰਹਿੰਦੀਆਂ ਹਨ (ਭਾਵ, ਸਦਾ ਪਦਾਰਥਾਂ ਦੇ ਭੋਗਾਂ ਵਿਚ ਮਸਤ ਹਨ), ਤੇ, ਜਿਨ੍ਹਾਂ ਨੇ ਪਰਮਾਤਮਾ ਦਾ ਨਾਮ ਕਦੇ ਭੀ ਨਾਹ ਸਿਮਰਿਆ, ਉਹਨਾਂ ਨੂੰ ਮੌਤ (ਦੇ ਗੇੜ) ਨੇ ਫੜ ਕੇ (ਸਦਾ ਲਈ) ਅੱਗੇ ਲਾ ਲਿਆ (ਉਹ ਚੌਰਾਸੀ ਦੇ ਗੇੜ ਵਿਚ ਪੈ ਗਈਆਂ) ।੧੩। ਹੇ ਭਾਈ! ਜਿਨ੍ਹਾਂ ਆਪਣੇ ਮਨ ਵਿਚ ਹਿਰਦੇ ਵਿਚ ਟਿਕਾ ਕੇ ਪਰਮਾਤਮਾ ਦਾ ਨਾਮ ਸਿਮਰਿਆ, ਉਹਨਾਂ ਗੁਰੂ ਦੇ ਪਿਆਰੇ ਗੁਰਸਿੱਖਾਂ ਦੇ ਨੇੜੇ ਮੌਤ (ਦਾ ਡਰ) ਨਹੀਂ ਆਉਂਦਾ ।੧੪। ਹੇ ਭਾਈ! ਪਰਮਾਤਮਾ ਦਾ ਨਾਮ ਖ਼ਜ਼ਾਨਾ ਹੈ, ਕੋਈ ਵਿਰਲਾ ਮਨੁੱਖ ਗੁਰੂ ਦੀ ਸਰਨ ਪੈ ਕੇ (ਨਾਮ ਨਾਲ) ਸਾਂਝ ਪਾਂਦਾ ਹੈ । ਹੇ ਨਾਨਕ! (ਆਖ—) ਜਿਨ੍ਹਾਂ ਮਨੁੱਖਾਂ ਨੂੰ ਗੁਰੂ ਮਿਲ ਪੈਂਦਾ ਹੈ, ਉਹ (ਹਰੇਕ ਮਨੁੱਖ) ਹਰਿ-ਨਾਮ ਦੇ ਪ੍ਰੇਮ ਵਿਚ ਜੁੜ ਕੇ ਆਤਮਕ ਆਨੰਦ ਮਾਣਦਾ ਹੈ ।੧੫। ਹੇ ਭਾਈ! ਗੁਰੂ ਨੂੰ (ਹੀ ਨਾਮ ਦੀ ਦਾਤਿ) ਦੇਣ ਵਾਲਾ ਆਖਣਾ ਚਾਹੀਦਾ ਹੈ । ਗੁਰੂ ਤੁੱ੍ਰਠ ਕੇ (ਨਾਮ ਦੇਣ ਦੀ) ਕਿਰਪਾ ਕਰਦਾ ਹੈ । ਮੈਂ (ਤਾਂ) ਸਦਾ ਗੁਰੂ ਤੋਂ (ਹੀ) ਕੁਰਬਾਨ ਜਾਂਦਾ ਹਾਂ, ਜਿਸ ਨੇ (ਮੈਨੂੰ) ਪਰਮਾਤਮਾ ਦਾ ਨਾਮ ਦਿੱਤਾ ਹੈ ।੧੬। ਹੇ ਭਾਈ! ਉਹ ਗੁਰੂ ਸਲਾਹੁਣ-ਜੋਗ ਹੈ, ਉਸ ਗੁਰੂ ਦੀ ਵਡਿਆਈ ਕਰਨੀ ਚਾਹੀਦੀ ਹੈ, ਜੇਹੜਾ ਪਰਮਾਤਮਾ ਦਾ ਨਾਮ ਜਪਣ ਦਾ ਉਪਦੇਸ਼ ਦੇਂਦਾ ਹੈ । ਮੈਂ (ਤਾਂ) ਗੁਰੂ ਨੂੰ ਵੇਖ ਵੇਖ ਕੇ ਗੁਰੂ ਦਾ (ਸੋਹਣਾ) ਸਰੀਰ ਵੇਖ ਕੇ ਖਿੜ ਰਿਹਾ ਹਾਂ ।੧੭। ਹੇ ਭਾਈ! ਗੁਰੂ ਦੀ ਜੀਭ ਆਤਮਕ ਜੀਵਨ ਦੇਣ ਵਾਲਾ ਹਰਿ-ਨਾਮ ਉਚਾਰਦੀ ਹੈ, ਹਰਿ-ਨਾਮ (ਉਚਾਰਨ ਦੇ ਕਾਰਨ ਸੋਹਣੀ ਲੱਗਦੀ ਹੈ । ਜਿਨ੍ਹਾਂ ਭੀ ਸਿੱਖਾਂ ਨੇ (ਗੁਰੂ ਦਾ ਉਪਦੇਸ਼) ਸੁਣ ਕੇ ਗੁਰੂ ਉੱਤੇ ਯਕੀਨ ਲਿਆਂਦਾ ਹੈ, ਉਹਨਾਂ ਦੀ (ਮਾਇਆ ਦੀ) ਸਾਰੀ ਭੁੱਖ ਦੂਰ ਹੋ ਗਈ ਹੈ ।੧੮। ਹੇ ਭਾਈ! (ਹਰਿ-ਨਾਮ ਸਿਮਰਨ ਹੀ) ਪਰਮਾਤਮਾ (ਦੇ ਮਿਲਾਪ) ਦਾ ਰਸਤਾ ਕਿਹਾ ਜਾਂਦਾ ਹੈ । ਹੇ ਭਾਈ! ਦੱਸ, ਕਿਸ ਤਰੀਕੇ ਨਾਲ (ਇਸ ਰਸਤੇ ਉੱਤੇ) ਤੁਰ ਸਕੀਦਾ ਹੈ? ਹੇ ਪ੍ਰਭੂ! ਤੇਰਾ ਨਾਮ ਹੀ (ਰਸਤੇ ਦਾ) ਖ਼ਰਚ ਹੈ, ਇਹ ਖ਼ਰਚ ਪੱਲੇ ਬੰਨ੍ਹ ਕੇ (ਇਸ ਰਸਤੇ ਉੱਤੇ) ਤੁਰਨਾ ਚਾਹੀਦਾ ਹੈ ।੧੯। ਹੇ ਭਾਈ! ਜਿਨ੍ਹਾਂ ਮਨੁੱਖਾਂ ਨੇ ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦਾ ਨਾਮ ਜਪਿਆ ਹੈ ਉਹ ਵੱਡੇ ਸਿਆਣੇ ਸ਼ਾਹ ਬਣ ਗਏ ਹਨ । ਮੈਂ ਸਦਾ ਗੁਰੂ ਤੋਂ ਕੁਰਬਾਨ ਜਾਂਦਾ ਹਾਂ, ਗੁਰੂ ਦੇ ਬਚਨ ਦੀ ਰਾਹੀਂ (ਪਰਮਾਤਮਾ ਦੇ ਨਾਮ ਵਿਚ) ਲੀਨ ਹੋ ਸਕੀਦਾ ਹੈ ।੨੦। ਹੇ ਪ੍ਰਭੂ! ਤੂੰ ਮੇਰਾ ਮਾਲਕ ਹੈਂ ਤੂੰ ਮੇਰਾ ਸਾਹਿਬ ਹੈਂ, ਤੂੰ ਹੀ ਮੇਰਾ ਪਾਤਿਸ਼ਾਹ ਹੈਂ । ਜੇ ਤੈਨੂੰ ਪਸੰਦ ਆਵੇ, ਤਾਂ ਹੀ ਤੇਰੀ ਭਗਤੀ ਕੀਤੀ ਜਾ ਸਕਦੀ ਹੈ । ਤੂੰ ਗੁਣਾਂ ਦਾ ਖ਼ਜ਼ਾਨਾ ਹੈਂ, ਤੂੰ ਡੂੰਘੇ ਜਿਗਰੇ ਵਾਲਾ ਹੈਂ ।੨੧। ਹੇ ਨਾਨਕ! (ਆਖ—ਹੇ ਭਾਈ!) ਪਰਮਾਤਮਾ ਆਪ ਹੀ (ਨਿਰਗੁਣ ਸਰੂਪ ਵਿਚ) ਇਕੋ ਇਕ ਹਸਤੀ ਹੈ, ਤੇ, ਆਪ ਹੀ (ਸਰਗੁਣ ਸਰੂਪ ਵਿਚ) ਅਨੇਕਾਂ ਰੂਪਾਂ ਵਾਲਾ ਹੈ । ਜੇਹੜੀ ਗੱਲ ਉਸ ਨੂੰ ਚੰਗੀ ਲੱਗਦੀ ਹੈ, ਉਹੀ ਗੱਲ ਜੀਵਾਂ ਦੇ ਭਲੇ ਵਾਸਤੇ ਹੁੰਦੀ ਹੈ ।੨੨।੨। “Amrit Vele Da Hukamnama”
Know Some Unheard Things About Sri Guru Hargobind Sahib Ji ||
TODAY HUKAMNAMA SRI DARBAR SAHIB, AMRITSAR, IN HINDI
तिलंग महला ४ ॥ हरि कीआ कथा कहाणीआ गुरि मीति सुणाईआ ॥ बलिहारी गुर आपणे गुर कउ बलि जाईआ ॥१॥ आइ मिलु गुरसिख आइ मिलु तू मेरे गुरू के पिआरे ॥ रहाउ ॥ हरि के गुण हरि भावदे से गुरू ते पाए ॥ जिन गुर का भाणा मंनिआ तिन घुमि घुमि जाए ॥२॥ जिन सतिगुरु पिआरा देखिआ तिन कउ हउ वारी ॥ जिन गुर की कीती चाकरी तिन सद बलिहारी ॥३॥ हरि हरि तेरा नामु है दुख मेटणहारा ॥ गुर सेवा ते पाईऐ गुरमुखि निसतारा ॥४॥ जो हरि नामु धिआइदे ते जन परवाना ॥ तिन विटहु नानकु वारिआ सदा सदा कुरबाना ॥५॥ सा हरि तेरी उसतति है जो हरि प्रभ भावै ॥ जो गुरमुखि पिआरा सेवदे तिन हरि फलु पावै ॥६॥ जिना हरि सेती पिरहड़ी तिना जीअ प्रभ नाले ॥ ओइ जपि जपि पिआरा जीवदे हरि नामु समाले ॥७॥ जिन गुरमुखि पिआरा सेविआ तिन कउ घुमि जाइआ ॥ ओइ आपि छुटे परवार सिउ सभु जगतु छडाइआ ॥८॥ गुरि पिआरै हरि सेविआ गुरु धंनु गुरु धंनो ॥ गुरि हरि मारगु दसिआ गुर पुंनु वड पुंनो ॥९॥ जो गुरसिख गुरु सेवदे से पुंन पराणी ॥ जनु नानकु तिन कउ वारिआ सदा सदा कुरबाणी ॥१०॥ Amrit Vele Da Hukamnama
गुरमुखि सखी सहेलीआ से आपि हरि भाईआ ॥ हरि दरगह पैनाईआ हरि आपि गलि लाईआ ॥११॥ जो गुरमुखि नामु धिआइदे तिन दरसनु दीजै ॥ हम तिन के चरण पखालदे धूड़ि घोलि घोलि पीजै ॥१२॥ पान सुपारी खातीआ मुखि बीड़ीआ लाईआ ॥ हरि हरि कदे न चेतिओ जमि पकड़ि चलाईआ ॥१३॥ जिन हरि नामा हरि चेतिआ हिरदै उरि धारे ॥ तिन जमु नेड़ि न आवई गुरसिख गुर पिआरे ॥१४॥ हरि का नामु निधानु है कोई गुरमुखि जाणै ॥ नानक जिन सतिगुरु भेटिआ रंगि रलीआ माणै ॥१५॥ सतिगुरु दाता आखीऐ तुसि करे पसाओ ॥ हउ गुर विटहु सद वारिआ जिनि दितड़ा नाओ ॥१६॥ सो धंनु गुरू साबासि है हरि देइ सनेहा ॥ हउ वेखि वेखि गुरू विगसिआ गुर सतिगुर देहा ॥१७॥ गुर रसना अंमृतु बोलदी हरि नामि सुहावी ॥ जिन सुणि सिखा गुरु मंनिआ तिना भुख सभ जावी ॥१८॥ हरि का मारगु आखीऐ कहु कितु बिधि जाईऐ ॥ हरि हरि तेरा नामु है हरि खरचु लै जाईऐ ॥१९॥ जिन गुरमुखि हरि आराधिआ से साह वड दाणे ॥ हउ सतिगुर कउ सद वारिआ गुर बचनि समाणे ॥२०॥ Amrit Vele Da Hukamnama
तू ठाकुरु तू साहिबो तूहै मेरा मीरा ॥ तुधु भावै तेरी बंदगी तू गुणी गहीरा ॥२१॥ आपे हरि इक रंगु है आपे बहु रंगी ॥ जो तिसु भावै नानका साई गल चंगी ॥२२॥२॥ “Amrit Vele Da Hukamnama”
अर्थ: हे गुरसिख! मित्र गुरु ने (मुझे) परमात्मा की सिफत सलाह की बातें सुनाई हैं। मैं अपने गुरु से बार बार सदके कुर्बान जाता हूँ।१। हे मेरे गुरु के प्यारे सिख! मुझे आ के मिल, मुझे आ के मिल ।रहाउ। हे गुरसिख! परमात्मा के गुण (गाने) परमात्मा को पसंद आते हैं। मेने वेह गुण गाने, गुरु से सीखे हैं। मैं उन बड़े भाग्य वालो से बार बार कुर्बान जाता हूँ, जिन्होंने गुरु के हुकम को मीठा कर के माना है।२। हे गुरसिख! मैं उनके सदके जाता हूँ, जिन प्यारों ने गुरू का दर्शन किया है, जिन्होंने गुरू की (बताई) सेवा की है।3। हे हरी! तेरा नाम सारे दुख दूर करने के समर्थ है, (पर यह नाम) गुरू की शरण पड़ने से ही मिलता है। गुरू के सन्मुख रहने से ही (संसार-समुंद्र से) पार लांघा जा सकता है।4। हे गुरसिख! जो मनुष्य परमात्मा का नाम सिमरते हैं, वे मनुष्य (परमात्मा की हजूरी में) कबूल हो जाते हैं। नानक उन मनुष्यों से कुर्बान जाता है, सदा सदके जाता है।5। हे हरी! हे प्रभू! वही सिफत सालाह तेरी सिफत सालाह कही जा सकती है जो तुझे पसंद आ जाती है। (हे भाई!) जो मनुष्य गुरू के सन्मुख हो के प्यारे प्रभू की सेवा-भक्ति करते हैं, उनको प्रभू (सुख-) फल देता है।6। हे भाई! जिन लोगों का परमात्मा से प्यार पड़ जाता है, उनके दिल (सदा) प्रभू (के चरणों के) साथ ही (जुड़े रहते) हैं। वह मनुष्य प्यारे प्रभू को सिमर-सिमर के, प्रभू का नाम हृदय में संभाल के आत्मिक जीवन हासिल करते हैं।7। हे भाई! मैं उन मनुष्यों से सदके जाता हूँ, जिन्होंने गुरू की शरण पड़ कर प्यारे प्रभू की सेवा भक्ति की है। वह मनुष्य स्वयं (अपने) परिवार समेत (संसार-समुंद्र के विकारों से) बच गए, उन्होंने सारा संसार भी बचा लिया है।8। हे भाई! गुरू सराहनीय है, गुरू सराहना के योग्य है, प्यारे गुरू के द्वारा (ही) मैंने परमात्मा की सेवा-भक्ति आरम्भ की है। मुझे गुरू ने (ही) परमात्मा (के मिलाप) का रास्ता बताया है। गुरू का (मेरे पर ये) उपकार है, बड़ा उपकार है।9। हे भाई! गुरू के जो सिख गुरू की (बताई) सेवा करते हैं, वे भाग्यशाली हो गए हैं। दास नानक उनसे सदके जाता है, सदा ही कुर्बान जाता है।10। Amrit Vele Da Hukamnama
हे भाई ! गुरू की शरण पड़ कर (परस्पर प्रेम से रहने वाली सत्संगी) सहेलियाँ (ऐसी हो जाती हैं कि) वह अपने आप प्रभू को प्यारी लगने लगती हैं। परमात्मा की हजूरी में उन्हें आदर मिलता है।परमात्मा ने उन्हें स्वयं अपने गले से (सदा के लिए) लगा लिया है। 11। हे प्रभू ! जो मनुष्य गुरू की शरण पड़ कर (तेरा) नाम सिमरते हैं।उनके दर्शन मुझे बख्श। मैं उनके चरण धोता रहूँ।और।उनके चरणों की धूल घोल-घोल के पीता रहूँ। 12। हे भाई ! जो जीव-सि्त्रयाँ पान-सुपारी आदि खाती रहती हैं।मुँह में पान चबाती रहती हैं (भाव।सदा पदार्थों के भोग में मस्त हैं)। और जिन्होंने परमात्मा का नाम कभी नहीं सिमरा।उनको मौत (के चक्कर) ने पकड़ के (सदा के लिए) आगे लगा लिया (अर्थात।वे चौरासी के चक्करों में पड़ गई)। 13। हे भाई ! जिन्होंने अपने मन में हृदय में टिका के परमात्मा का नाम सिमरा। उन गुरू के प्यारे गुरसिखों के नजदीक मौत (का डर) नहीं आता। 14। हे भाई ! परमात्मा का नाम खजाना है।कोई विरला मनुष्य गुरू की शरण पड़ कर (नाम से) सांझ डालता है। हे नानक ! (कह–) जिन मनुष्यों को गुरू मिल जाता है।वह (हरेक मनुष्य) हरी-नाम के प्रेम में जुड़ के आत्मिक आनंद का सुख लेता है। 15। हे भाई ! गुरू को (ही नाम की दाति) देने वाला कहना चाहिए।गुरू प्रसन्न हो के (नाम देने की) कृपा करता है। मैं (तो) सदा गुरू से (ही) कुर्बान जाता हूँ।जिसने (मुझे) परमात्मा का नाम दिया है। 16। हे भाई ! वह गुरू सराहनीय है।उस गुरू की प्रशन्सा करनी चाहिए।जो परमात्मा का नाम जपने का उपदेश देता है। मैं (तो) गुरू को देख-देख के गुरू का (सुंदर) शरीर देख के खिल रहा हूँ। 17। हे भाई ! गुरू की जीभ आत्मिक जीवन देने वाली हरी-नाम उचारती है।हरी-नाम (उच्चारण के कारण) सुंदर लगती है। जिन सिखों ने (गुरू का उपदेश) सुन के गुरू पर यकीन किया है।उनकी (माया की) सारी भूख दूर हो गई है। 18। हे भाई ! (हरी-नाम सिमरन ही) परमात्मा (के मिलाप) का रास्ता कहा जाता है।हे भाई ! बताओ।किस ढंग से (इस रास्ते पर) चला जा सकता है। हे प्रभू ! तेरा नाम ही (रास्ते का) खर्च है।ये खर्च ही पल्ले बाँध के (इस रास्ते पर) चलना चाहिए। 19। हे भाई ! जिन मनुष्यों ने गुरू की शरण पड़ कर परमात्मा का नाम जपा है वे बड़े समझदार शाह बन गए हैं। मैं सदा गुरू से कुर्बान जाता हूँ।गुरू के बचनों के द्वारा (परमात्मा के नाम में) लीन हुआ जा सकता है। 20। Amrit Vele Da Hukamnama
हे प्रभू ! तू मेरा मालिक है।तू मेरा साहिब है।तू ही मेरा पातशाह है। अगर तू पसंद आए।तो ही तेरी भक्ति की जा सकती है।तू गुणों का खजाना है।तू गहरे जिगरे वाला है। 21। हे नानक ! (कह– हे भाई !) परमात्मा आप ही (निर्गुण स्वरूप में) एक मात्र हस्ती है।और।आप ही (सर्गुण स्वरूप में) अनेकों रूपों वाला है। जो बात उसे अच्छी लगती है।वही बात जीवों के भले के लिए होती है। 22। 2। “Amrit Vele Da Hukamnama”
TODAY HUKAMNAMA SRI DARBAR SAHIB, AMRITSAR, IN ENGLISH
Tila(n)g mahalaa chauthhaa || har keeaa kathaa kahaaneeaa gur meet sunaieeaa || balihaaree gur aapane gur kau bal jaieeaa ||1|| aai mil gursikh aai mil too mere guroo ke piaare || rahaau || har ke gun har bhaavadhe se guroo te paae || jin gur kaa bhaanaa ma(n)niaa tin ghum ghum jaae ||2|| jin satigur piaaraa dhekhiaa tin kau hau vaaree || jin gur kee keetee chaakaree tin sadh balihaaree ||3|| har har teraa naam hai dhukh meTanahaaraa || gur sevaa te paieeaai gurmukh nisataaraa ||4|| jo har naam dhiaaidhe te jan paravaanaa || tin viTahu naanak vaariaa sadhaa sadhaa kurabaanaa ||5|| saa har teree usatat hai jo har prabh bhaavai || jo gurmukh piaaraa sevadhe tin har fal paavai ||6|| jinaa har setee pirahaRee tinaa jeea prabh naale || oi jap jap piaaraa jeevadhe har naam samaale ||7|| jin gurmukh piaaraa seviaa tin kau ghum jaiaa || oi aap chhuTe paravaar siau sabh jagat chhaddaiaa ||8|| gur piaarai har seviaa gur dha(n)n gur dha(n)no || gur har maarag dhasiaa gur pu(n)n vadd pu(n)no ||9|| jo gursikh gur sevadhe se pu(n)n paraanee || jan naanak tin kau vaariaa sadhaa sadhaa kurabaanee ||10|| Amrit Vele Da Hukamnama
Gurmukh sakhee saheleeaa se aap har bhaieeaa || har dharageh painaieeaa har aap gal laieeaa ||11|| jo gurmukh naam dhiaaidhe tin dharasan dheejai || ham tin ke charan pakhaaladhe dhooR ghol ghol peejai ||12|| paan supaaree khaateeaa mukh beeReeaa laieeaa || har har kadhe na chetio jam pakaR chalaieeaa ||13|| jin har naamaa har chetiaa hiradhai ur dhaare || tin jam neR na aaviee gursikh gur piaare ||14|| har kaa naam nidhaan hai koiee gurmukh jaanai || naanak jin satigur bheTiaa ra(n)g raleeaa maanai ||15|| satigur dhaataa aakheeaai tus kare pasaao || hau gur viTahu sadh vaariaa jin dhitaRaa naao ||16|| so dha(n)n guroo saabaas hai har dhei sanehaa || hau vekh vekh guroo vigasiaa gur satigur dhehaa ||17|| gur rasanaa a(n)mrit boladhee har naam suhaavee || jin sun sikhaa gur ma(n)niaa tinaa bhukh sabh jaavee ||18|| har kaa maarag aakheeaai kahu kit bidh jaieeaai || har har teraa naam hai har kharach lai jaieeaai ||19|| jin gurmukh har aaraadhiaa se saeh vadd dhaane || hau satigur kau sadh vaariaa gur bachan samaane ||20|| Amrit Vele Da Hukamnama
Too Thaakur too saahibo toohai meraa meeraa || tudh bhaavai teree ba(n)dhagee too gunee gaheeraa ||21|| aape har ik ra(n)g hai aape bahu ra(n)gee || jo tis bhaavai naanakaa saiee gal cha(n)gee ||22||2|| “Amrit Vele Da Hukamnama”
Meaning: TILANG, FOURTH MEHL: The Guru, my friend, has told me the stories and the sermon of the Lord. I am a sacrifice to my Guru; to the Guru, I am a sacrifice. || 1 || Come, join with me, O Sikh of the Guru, come and join with me. You are my Guru’s Beloved. || Pause || The Glorious Praises of the Lord are pleasing to the Lord; I have obtained them from the Guru. I am a sacrifice, a sacrifice to those who surrender to, and obey the Guru’s Will. || 2 || I am dedicated and devoted to those who gaze upon the Beloved True Guru. I am forever a sacrifice to those who perform service for the Guru. || 3 || Your Name, O Lord, Har, Har, is the Destroyer of sorrow. Serving the Guru, it is obtained, and as Gurmukh, one is emancipated. || 4 || Those humble beings who meditate on the Lord’s Name, are celebrated and acclaimed. Nanak is a sacrifice to them, forever and ever a devoted sacrifice. || 5 || O Lord, that alone is Praise to You, which is pleasing to Your Will, O Lord God. Those Gurmukhs, who serve their Beloved Lord, obtain Him as their reward. || 6 || Those who cherish love for the Lord, their souls are always with God. Chanting and meditating on their Beloved, they live in, and gather in, the Lord’s Name. || 7 || I am a sacrifice to those Gurmukhs who serve their Beloved Lord. They themselves are saved, along with their families, and through them, all the world is saved. || 8 || My Beloved Guru serves the Lord. Blessed is the Guru, Blessed is the Guru. The Guru has shown me the Lord’s Path; the Guru has done the greatest good deed. || 9 || Those Sikhs of the Guru, who serve the Guru, are the most blessed beings. Servant Nanak is a sacrifice to them; He is forever and ever a sacrifice. || 10 || Amrit Vele Da Hukamnama
The Lord Himself is pleased with the Gurmukhs, the fellowship of the companions. In the Lord’s Court, they are given robes of honor, and the Lord Himself hugs them close in His embrace. || 11 || Please bless me with the Blessed Vision of the Darshan of those Gurmukhs, who meditate on the Naam, the Name of the Lord. I wash their feet, and drink in the dust of their feet, dissolved in the wash water. || 12 || Those who eat betel nuts and betel leaf and apply lipstick, but do not contemplate the Lord, Har, Har — the Messenger of Death will seize them and take them away. || 13 || The Messenger of Death does not even approach those who contemplate the Name of the Lord, Har, Har, and keep Him enshrined in their hearts. The Guru’s Sikhs are the Guru’s Beloveds. || 14 || The Name of the Lord is a treasure, known only to the few Gurmukhs. O Nanak, those who meet with the True Guru, enjoy peace and pleasure. || 15 || The True Guru is called the Giver; in His Mercy, He grants His Grace. I am forever a sacrifice to the Guru, who has blessed me with the Lord’s Name. || 16 || Blessed, very blessed is the Guru, who brings the Lord’s message. I gaze upon the Guru, the Guru, the True Guru embodied, and I blossom forth in bliss. || 17 || The Guru’s tongue recites Words of Ambrosial Nectar; He is adorned with the Lord’s Name. Those Sikhs who hear and obey the Guru — all their desires depart. || 18 || Some speak of the Lord’s Path; tell me, how can I walk on it? O Lord, Har, Har, Your Name is my supplies; I will take it with me and set out. || 19 || Those Gurmukhs who worship and adore the Lord, are wealthy and very wise. I am forever a sacrifice to the True Guru; I am absorbed in the Words of the Guru’s Teachings. || 20 || Amrit Vele Da Hukamnama
You are the Master, my Lord and Master; You are my Ruler and King. If it is pleasing to Your Will, then I worship and serve You; You are the treasure of virtue. || 21 || The Lord Himself is absolute; He is The One and Only; but He Himself is also manifested in many forms. Whatever pleases Him, O Nanak, that alone is good. || 22 || 2 || “Amrit Vele Da Hukamnama”
Know Some Unheard Things About Sri Guru Amardas Ji ||
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!
M | T | W | T | F | S | S |
---|---|---|---|---|---|---|
1 | 2 | 3 | ||||
4 | 5 | 6 | 7 | 8 | 9 | 10 |
11 | 12 | 13 | 14 | 15 | 16 | 17 |
18 | 19 | 20 | 21 | 22 | 23 | 24 |
25 | 26 | 27 | 28 | 29 | 30 |
- Amrit Vele Da Hukamnama Sri Darbar Sahib, Amritsar, Date 22-07-2024 Ang 688
- Amrit Vele Da Hukamnama Sri Darbar Sahib, Amritsar, Date 21-07-2024 Ang 729
- Amrit Vele Da Hukamnama Sri Darbar Sahib, Amritsar, Date 20-07-2024 Ang 676
- Amrit Vele Da Hukamnama Sri Darbar Sahib, Amritsar, Date 19-07-2024 Ang 696
- Amrit Vele Da Hukamnama Sri Darbar Sahib, Amritsar, Date 18-07-2024 Ang 676